20 ਸਾਲਾ ਮੁੰਡੇ ਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਨਾਹ
Thursday, Oct 17, 2019 - 03:02 PM (IST)

ਜੈਤੋ (ਵਿਪਨ) - ਜੈਤੋ ਦੇ ਲਾਲ ਲੱਗਦੇ ਪਿੰਡ ਕਾਸਮ ਭੱਟੀ ਵਿਖੇ ਬੀਤੀ ਰਾਤ 7ਵੀਂ ਕਲਾਸ 'ਚ ਪੜ੍ਹਦੀ ਨਾਬਾਲਗ ਕੁੜੀ ਨਾਲ 20 ਸਾਲਾ ਨੌਜਵਾਨ ਵਲੋਂ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰਬੰਸ ਸਿੰਘ ਪੁੱਤਰ ਮੀਰਾ ਸਿੰਘ ਨੇ ਪੁਲਸ ਨੂੰ ਬਿਆਨ ਦਰਜ ਕਰਵਾਉਂਦੇ ਹੋਏ ਕਿਹਾ ਕਿ ਰਾਤ ਦੇ ਸਮੇਂ ਪਿੰਡ ਦਾ ਇਕ ਨੌਜਵਾਨ ਉਨ੍ਹਾਂ ਦੇ ਘਰ ਦਾਖਲ ਹੋ ਗਿਆ, ਜਿਸ ਨੇ ਉਸ ਦੀ ਨਾਬਾਲਗ ਕੁੜੀ ਦਾ ਮੂੰਹ ਬੰਦ ਕਰਕੇ ਉਸ ਨਾਲ ਗਲਤ ਕੰਮ ਕੀਤਾ। ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਪੀੜਤ ਦੇ ਪਿਤਾ ਦੇ ਬਿਆਨਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਵਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।