ਸ਼ਰਮ ਦੀਆਂ ਸਾਰੀਆਂ ਹੱਦਾਂ ਪਾਰ, ਪੋਤੇ ਨੇ ਦਾਦੀ ਦੀ ਭੈਣ ਨਾਲ ਕੀਤਾ ਜਬਰ-ਜ਼ਨਾਹ

Friday, Oct 18, 2019 - 07:33 PM (IST)

ਸ਼ਰਮ ਦੀਆਂ ਸਾਰੀਆਂ ਹੱਦਾਂ ਪਾਰ, ਪੋਤੇ ਨੇ ਦਾਦੀ ਦੀ ਭੈਣ ਨਾਲ ਕੀਤਾ ਜਬਰ-ਜ਼ਨਾਹ

ਹੁਸ਼ਿਆਰਪੁਰ (ਅਮਰਿੰਦਰ) - ਰਿਸ਼ਤਿਆਂ ਦੀ ਸਾਰੀਆਂ ਹੱਦਾਂ ਉਸ ਸਮੇਂ ਪਾਰ ਹੋ ਗਈਆਂ ਜਦੋਂ 13 ਅਕਤੂਬਰ ਨੂੰ ਜਲੰਧਰ ਰੋਡ 'ਤੇ ਸਥਿਤ ਇਕ ਪਿੰਡ 'ਚ ਪੋਤੇ ਨੇ ਆਪਣੀ ਹੀ ਦਾਦੀ ਦੀ 70 ਸਾਲਾ ਸਕੀ ਭੈਣ ਨਾਲ ਜਬਰ-ਜ਼ਨਾਹ ਕੀਤਾ। ਮਾਮਲੇ ਦੀ ਜਾਂਚ ਕਰ ਰਹੀ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਦੋਸ਼ੀ ਪੋਤੇ ਨਿਤੀਸ਼ ਕੁਮਾਰ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਬੱਸ ਸਟੈਂਡ ਤੋਂ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਇੰਸਪੈਕਟਰ ਭਰਤ ਮਸੀਹ ਨੇ ਕਿਹਾ ਕਿ ਦੋਸ਼ੀ ਦੇ ਖਿਲਾਫ ਧਾਰਾ-376 ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਪੀੜਤ ਔਰਤ ਨੇ ਪੁਲਸ ਨੂੰ ਬਿਆਨ ਦਰਜ ਕਰਵਾਉਂਦੇ ਕਿਹਾ ਕਿ ਉਸ ਦੀ ਭੈਣ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। ਸਤਸੰਗ ਸੁਣਨ ਤੋਂ ਬਾਅਦ ਉਹ ਆਪਣੀ ਭੈਣ ਦੇ ਬੱਚਿਆਂ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਚਲੀ ਗਈ। ਘਰ 'ਚ ਕੋਈ ਨਹੀਂ ਸੀ, ਉਸ ਨੇ ਜਦੋਂ ਆਵਾਜ਼ ਲਗਾਈ ਤਾਂ ਉਸ ਨੂੰ ਪਤਾ ਲੱਗਾ ਕਿ ਘਰ ਦੀ ਛੱਤ 'ਤੇ ਉਸ ਦੀ ਭੈਣ ਦਾ ਪੋਤਾ ਸੀ। ਉਸ ਨੇ ਉਸ ਤੋਂ ਪਰਿਵਾਰ ਦੇ ਮੈਂਬਰਾਂ ਦੇ ਬਾਰੇ ਪੁੱਛਿਆਂ ਕਿ ਉਹ ਕਿਥੇ ਗਏ ਹਨ ਪਰ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਉਸ ਨੇ ਦੱਸਿਆ ਕਿ ਜਦੋਂ ਉਹ ਵਾਪਸ ਜਾਣ ਲਈ ਪਿੱਛੇ ਮੁੜੀ ਤਾਂ ਉਸ ਦੇ ਪੋਤੇ ਨੇ ਉਸ ਨੂੰ ਪਿਛੋ ਫੜ ਲਿਆ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਉਸ ਨੇ ਜਦੋਂ ਸ਼ੋਰ ਪਾਉਣਾ ਸ਼ੁਰੂ ਕੀਤਾ ਤਾਂ ਦੋਸ਼ੀ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਿਆ।


author

rajwinder kaur

Content Editor

Related News