ਵਿਧਾਇਕ ''ਤੇ ਜਬਰ-ਜ਼ਿਨਾਹ ਦਾ ਦੋਸ਼ ਲਾਉਣ ਵਾਲੀ ਜਨਾਨੀ ਨੂੰ ਪੁਲਸ ਨੇ ਥਾਣੇ ਬੁਲਾਇਆ, ਮੰਗੇ ਸਬੂਤ

Monday, Jun 14, 2021 - 08:59 AM (IST)

ਵਿਧਾਇਕ ''ਤੇ ਜਬਰ-ਜ਼ਿਨਾਹ ਦਾ ਦੋਸ਼ ਲਾਉਣ ਵਾਲੀ ਜਨਾਨੀ ਨੂੰ ਪੁਲਸ ਨੇ ਥਾਣੇ ਬੁਲਾਇਆ, ਮੰਗੇ ਸਬੂਤ

ਲੁਧਿਆਣਾ (ਰਿਸ਼ੀ) : ਬੀਤੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ’ਤੇ ਜਬਰ ਜ਼ਿਨਾਹ ਦਾ ਦੋਸ਼ ਲਾਉਣ ਵਾਲੀ ਜਨਾਨੀ ਨੂੰ ਇਕ ਵਾਰ ਫਿਰ ਤੋਂ ਸੋਮਵਾਰ ਨੂੰ ਪੁਲਸ ਨੇ ਬਿਆਨ ਨੋਟ ਕਰਨ ਲਈ ਬੁਲਾਇਆ ਹੈ।

ਇਹ ਵੀ ਪੜ੍ਹੋ : ਅਮਰੀਕਾ 'ਚ ਪੜ੍ਹਾਈ ਦੇ ਇੱਛੁਕ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, US ਅੰਬੈਸੀ ਨੇ ਦਿੱਤੀ ਇਹ ਜਾਣਕਾਰੀ

ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ. ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਜਨਾਨੀ ਵੱਲੋਂ ਵਿਧਾਇਕ ਦੇ ਖ਼ਿਲਾਫ਼ ਜਬਰ-ਜ਼ਿਨਾਹ ਦੇ ਦੋਸ਼ ’ਚ ਪੁਲਸ ਕਮਿਸ਼ਨਰ ਦੇ ਸਾਹਮਣੇ ਪੇਸ਼ ਹੋ ਕੇ ਸ਼ਿਕਾਇਤ ਦਿੱਤੀ ਸੀ।

ਇਹ ਵੀ ਪੜ੍ਹੋ : ਬੋਰੀ 'ਚੋਂ ਮਿਲੀ ਜਨਾਨੀ ਦੀ ਲਾਸ਼ ਬਾਰੇ ਖੁੱਲ੍ਹੇ ਸਾਰੇ ਭੇਤ, ਪ੍ਰੇਮੀ ਨੇ ਹੀ ਘਰ ਬੁਲਾ ਕੀਤਾ ਸੀ ਵੱਡਾ ਕਾਂਡ

ਜਿਸ ਦੀ ਜਾਂਚ ਡਵੀਜ਼ਨ ਨੰ. 6 ਦੀ ਪੁਲਸ ਨੂੰ ਸੌਂਪੀ ਗਈ ਹੈ। ਇਸ ਦੇ ਕਾਰਨ ਸੋਮਵਾਰ ਨੂੰ ਜਨਾਨੀ ਨੂੰ ਬੁਲਾਇਆ ਗਿਆ ਹੈ ਅਤੇ ਆਪਣੇ ਨਾਲ ਸਾਰੇ ਸਬੂਤ ਲਿਆਉਣ ਨੂੰ ਵੀ ਕਿਹਾ ਗਿਆ ਹੈ ਤਾਂ ਕਿ ਜਾਂਚ ਪੂਰੀ ਹੋ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News