ਧੀ ਬਰਾਬਰ ਮਾਸੂਮ ਬੱਚੀ ਨਾਲ 5 ਬੱਚਿਆਂ ਦੇ ਪਿਓ ਦੀ ਹੈਵਾਨੀਅਤ, ਚੁਬਾਰੇ ''ਤੇ ਲਿਜਾ ਕੇ ਕੀਤਾ ਜਬਰ-ਜ਼ਿਨਾਹ

Sunday, Aug 29, 2021 - 09:17 AM (IST)

ਧੀ ਬਰਾਬਰ ਮਾਸੂਮ ਬੱਚੀ ਨਾਲ 5 ਬੱਚਿਆਂ ਦੇ ਪਿਓ ਦੀ ਹੈਵਾਨੀਅਤ, ਚੁਬਾਰੇ ''ਤੇ ਲਿਜਾ ਕੇ ਕੀਤਾ ਜਬਰ-ਜ਼ਿਨਾਹ

ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ) : ਮਾਛੀਵਾੜਾ ਦੇ ਸ਼ਾਂਤੀ ਨਗਰ ਵਿਖੇ 5 ਬੱਚਿਆਂ ਦੇ ਪਿਓ ਵੱਲੋਂ ਇਕ 12 ਸਾਲਾ ਮਾਸੂਮ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਗਿਆ, ਜਿਸ ’ਤੇ ਪੁਲਸ ਨੇ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਮੁੰਨਾ ਸਾਹਨੀ (35) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਕੁੜੀ ਨੇ ਪੁਲਸ ਨੂੰ ਦੱਸਿਆ ਕਿ ਉਹ ਲੰਘੀ 27 ਅਗਸਤ ਨੂੰ ਸਵੇਰੇ 11 ਵਜੇ ਰੋਜ਼ਾਨਾ ਦੀ ਤਰ੍ਹਾਂ ਪੜ੍ਹ ਕੇ ਵਾਪਸ ਆ ਰਹੀ ਸੀ ਅਤੇ ਮੁਹੱਲੇ ’ਚ ਹੀ ਰਹਿੰਦੀ ਆਪਣੀ ਸਹੇਲੀ ਨੂੰ ਕਿਤਾਬਾਂ ਦੇਣ ਗਈ ਸੀ।

ਇਹ ਵੀ ਪੜ੍ਹੋ : ਸਮਰਾਲਾ 'ਚ ਸਹੁਰਿਆਂ ਵੱਲੋਂ ਨੂੰਹ 'ਤੇ ਹੈਵਾਨੀਅਤ ਦਿਖਾਉਣ ਦੀ ਦਿਲ ਕੰਬਾਊ ਵੀਡੀਓ ਹੋਈ ਵਾਇਰਲ

ਇਸ ਦੌਰਾਨ ਰਸਤੇ ’ਚ ਸ਼ਾਂਤੀ ਨਗਰ ਵਾਸੀ ਪਰਵਾਸੀ ਮੁੰਨਾ ਸਾਹਨੀ ਬੁਲਾ ਕੇ ਮੈਨੂੰ ਆਪਣੇ ਨਾਲ ਘਰ ਲੈ ਗਿਆ। ਉਸਨੇ ਆਪਣੇ ਘਰ ਦੇ ਚੁਬਾਰੇ ਵਿਚ ਲਿਜਾ ਕੇ ਟੇਪ ਲਗਾ ਕੇ ਮੇਰਾ ਮੂੰਹ ਬੰਦ ਕਰ ਮੇਰੇ ਨਾਲ ਜ਼ਬਰਦਸ਼ਤੀ ਕੀਤੀ। ਪੀੜਤ ਕੁੜੀ ਨੇ ਦੱਸਿਆ ਕਿ ਉਸ ਨੇ ਮੈਨੂੰ ਕਰੀਬ 2 ਵਜੇ ਤੱਕ ਕਮਰੇ ’ਚ ਬੰਦ ਰੱਖਿਆ ਅਤੇ ਬਾਅਦ ਵਿਚ ਉਹ ਉਸਦੇ ਚੁੰਗਲ ’ਚੋਂ ਛੁੱਟ ਕੇ ਆਪਣੇ ਘਰ ਚਲੀ ਗਈ। ਕਥਿਤ ਦੋਸ਼ੀ ਮੁੰਨਾ ਸਾਹਨੀ ਨੇ ਉਸ ਨੂੰ ਧਮਕੀਆਂ ਵੀ ਦਿੱਤੀਆਂ ਕਿ ਜੇਕਰ ਉਸਨੇ ਕਿਸੇ ਨੂੰ ਇਸ ਬਾਰੇ ਦੱਸਿਆ ਕਿ ਤਾਂ ਉਸ ਨੂੰ ਜਾਨੋਂ ਮਾਰ ਦੇਵੇਗਾ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਮੀਡੀਆ ਅੱਗੇ ਬੋਲੇ ਹਰੀਸ਼ ਰਾਵਤ, 'ਇਕ-ਦੋ ਦਿਨ 'ਚ ਜਾਵਾਂਗਾ ਪੰਜਾਬ'

ਪੀੜਤ ਕੁੜੀ ਮੁਤਾਬਕ ਉਸਨੇ ਆਪਣੀ ਮਾਂ ਨੂੰ ਆਪਣੇ ਨਾਲ ਹੋਈ ਹੱਡਬੀਤੀ ਦੱਸੀ, ਜਿਸ ’ਤੇ ਉਸ ਨੂੰ ਸਭ ਤੋਂ ਪਹਿਲਾਂ ਮਾਛੀਵਾੜਾ ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਸਮਰਾਲਾ ਵਿਖੇ ਰੈਫ਼ਰ ਕਰ ਦਿੱਤਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਰੱਦ ਹੋਣਗੇ ਬਿਜਲੀ ਸਮਝੌਤੇ, 'ਕੈਪਟਨ' ਨੇ ਲਾਈ ਮੋਹਰ

ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਵਿਪਨ ਕੁਮਾਰ ਨੇ ਦੱਸਿਆ ਕਿ ਕਥਿਤ ਦੋਸ਼ੀ ਮੁੰਨਾ ਸਾਹਨੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੰਨਾ ਸਾਹਨੀ ਵਿਆਹਿਆ ਹੋਇਆ ਹੈ, ਜਿਸ ਦੇ 5 ਬੱਚੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News