ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕੇਸ ਦਰਜ

Sunday, May 08, 2022 - 05:13 PM (IST)

ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕੇਸ ਦਰਜ

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਵਿਆਹ ਦਾ ਝਾਂਸਾ ਦੇ ਕੇ ਇਕ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿਚ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੰਗਰੂਰ ਦੇ ਮਹਿਲਾ ਪੁਲਸ ਅਧਿਕਾਰੀ ਬਲਜਿੰਦਰ ਕੌਰ ਨੇ ਦੱਸਿਆ ਕਿ ਪੁਲਸ ਕੋਲ ਮੁੱਦਈ ਨੇ ਬਿਆਨ ਦਰਜ ਕਰਵਾਏ ਕਿ ਮੇਰਾ 2019 ਵਿਚ ਤਲਾਕ ਹੋ ਗਿਆ ਸੀ। ਮੇਰੀ ਇੰਸਟਾਗ੍ਰਾਮ ਤੇ ਗੁਰਮੀਤ ਸਿੰਘ ਬਰਾੜ ਵਾਸੀ ਮੁਕਤਸਰ ਨਾਲ ਦੋਸਤੀ ਹੋ ਗਈ।

ਉਸ ਨੇ ਮੈਨੂੰ ਵਿਆਹ ਕਰਵਾਉਣ ਲਈ ਅਤੇ ਮਿਲਣ ਲਈ ਕਿਹਾ ਤਾਂ 14 ਜਨਵਰੀ, 2022 ਨੂੰ ਮੈਂ ਗੁਰਮੀਤ ਸਿੰਘ ਨੂੰ ਮਿਲੀ। ਉਹ ਮੈਨੂੰ ਗੱਡੀ ਵਿਚ ਬਿਠਾ ਕੇ ਲੈ ਗਿਆ ਅਤੇ ਮੇਰੀ ਮਰਜ਼ੀ ਤੋਂ ਬਿਨਾ ਮੇਰੇ ਨਾਲ ਜਬਰ-ਜ਼ਿਨਾਹ ਕੀਤਾ। ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਗੁਰਮੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 


author

Babita

Content Editor

Related News