ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ੀ ਨੂੰ ਉਮਰ ਕੈਦ

Wednesday, Oct 19, 2022 - 04:15 PM (IST)

ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ੀ ਨੂੰ ਉਮਰ ਕੈਦ

ਲੁਧਿਆਣਾ (ਮਹਿਰਾ) : ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਇਕ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਨੰਦ ਕਿਸ਼ੋਰ ਨਿਵਾਸੀ ਸ਼ੇਰਪੁਰ ਕਲਾਂ, ਲੁਧਿਆਣਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ ਅਦਾਲਤ ਨੇ ਮੁਲਜ਼ਮ ਦੀ ਰਹਿਮ ਦੀ ਅਪੀਲ ਨੂੰ ਠੁਕਰਾਉਂਦੇ ਹੋਏ ਉਸ ਨੂੰ 1,10,000 ਰੁਪਏ ਜੁਰਮਾਨਾ ਵੀ ਅਦਾ ਕਰਨ ਦਾ ਹੁਕਮ ਦਿੱਤਾ ਹੈ।

ਮੁਲਜ਼ਮ ਦੇ ਖ਼ਿਲਾਫ਼ ਪੁਲਸ ਥਾਣਾ ਮੋਤੀ ਨਗਰ ਵੱਲੋਂ 29 ਨਵੰਬਰ 2019 ਨੂੰ ਪੀੜਤਾ ਦੀ ਮਾਤਾ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਸੀ। ਪੀੜਤਾ ਦੀ ਮਾਤਾ ਮੁਤਾਬਕ ਜਦੋਂ ਉਸ ਦੀ ਸਭ ਤੋਂ ਛੋਟੀ 11 ਸਾਲ ਦੀ ਧੀ ਘਰ ’ਚ ਇਕੱਲੀ ਸੀ ਤਾਂ ਮੁਲਜ਼ਮ ਉਸ ਨੂੰ 100 ਰੁਪਏ ਦੇ ਕੇ ਵਰਗਲਾ ਕੇ ਆਪਣੇ ਨਾਲ ਲੈ ਗਿਆ ਅਤੇ ਆਪਣੇ ਕਮਰੇ ’ਚ ਲਿਜਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੇ ਜਾਣ ਤੋਂ ਬਾਅਦ ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
 


author

Babita

Content Editor

Related News