ਹੋਟਲ ''ਚ ਕੁੜੀ ਨਾਲ ਜਬਰ-ਜ਼ਿਨਾਹ ਕਰਨ ਸਮੇਤ ਬਲੈਕਮੇਲ ਕਰਨ ਦੇ ਦੋਸ਼ ''ਚ ਮਾਮਲਾ ਦਰਜ, ਦੋਸ਼ੀ ਫਰਾਰ

Wednesday, Jan 25, 2023 - 03:13 PM (IST)

ਹੋਟਲ ''ਚ ਕੁੜੀ ਨਾਲ ਜਬਰ-ਜ਼ਿਨਾਹ ਕਰਨ ਸਮੇਤ ਬਲੈਕਮੇਲ ਕਰਨ ਦੇ ਦੋਸ਼ ''ਚ ਮਾਮਲਾ ਦਰਜ, ਦੋਸ਼ੀ ਫਰਾਰ

ਜ਼ੀਰਕਪੁਰ (ਮੇਸ਼ੀ) : ਕਾਲਕਾ ਪੁਲਸ ਨੇ ਇੱਕ ਕੁੜੀ ਨਾਲ ਜਬਰ-ਜ਼ਿਨਾਹ ਕਰਨ ਅਤੇ ਅਸ਼ਲੀਲ ਤਸਵੀਰਾਂ ਖਿੱਚ ਕੇ ਉਸ ਨੂੰ ਬਲੈਕਮੇਲ ਕਰਨ ਸਮੇਤ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿੱਚ ਜ਼ੀਰਕਪੁਰ ਥਾਣੇ ਵਿੱਚ ਇੱਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਪ੍ਰਿੰਸ ਧਵਨ ਵਾਸੀ ਜ਼ੀਰਕਪੁਰ ਵਜੋਂ ਹੋਈ ਹੈ, ਜੋ ਫਿਲਹਾਲ ਫ਼ਰਾਰ ਹੈ। ਉਸ ਨੂੰ ਫੜ੍ਹਨ ਲਈ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਬਿਆਨ 'ਚ ਕੁੜੀ ਨੇ ਦੱਸਿਆ ਕਿ ਦੋਸ਼ੀ ਦਾ ਉਸ ਦੇ ਘਰ ਆਉਣਾ-ਜਾਣਾ ਸੀ। ਮੁਲਜ਼ਮਾਂ ਨੇ ਮੇਰੇ ਨਾਲ ਜਾਣ-ਪਛਾਣ ਕੀਤੀ ਅਤੇ ਮੈਨੂੰ ਕੱਪੜੇ ਦਿਵਾਉਣ ਦੇ ਬਹਾਨੇ ਮੋਹਾਲੀ ਲੈ ਆਏ।

ਇਸ ਤੋਂ ਬਾਅਦ ਉਹ ਉਸ ਨੂੰ ਜ਼ੀਰਕਪੁਰ ਦੇ ਬਲਟਾਣਾ 'ਚ ਇਕ ਹੋਟਲ ਵਿਚ ਲੈ ਗਿਆ ਅਤੇ ਉਸ ਨੂੰ ਸਰੀਰਕ ਸਬੰਧ ਬਣਾਉਣ ਲਈ ਕਿਹਾ। ਜਦੋਂ ਪੀੜਤਾ ਨੇ ਵਿਰੋਧ ਕੀਤਾ ਤਾਂ ਦੋਸ਼ੀ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਅਤੇ ਉਸ ਦੀਆਂ ਅਸ਼ਲੀਲ ਤਸਵੀਰਾਂ ਆਪਣੇ ਮੋਬਾਇਲ 'ਚ ਲੈ ਲਈਆਂ। ਇਸ ਤੋਂ ਬਾਅਦ ਉਸ ਨੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਸ ਦੇ ਮਾਤਾ-ਪਿਤਾ ਨੂੰ ਜਾਨੋਂ ਮਾਰ ਦੇਵੇਗਾ। ਇਸ ਕਾਰਨ ਉਹ ਬਹੁਤ ਡਰੀ ਹੋਈ ਸੀ ਅਤੇ ਇਸ ਬਾਰੇ ਕਿਸੇ ਨੂੰ ਵੀ ਨਹੀਂ ਦੱਸਿਆ। ਪੀੜਤਾ ਨੇ ਦੱਸਿਆ ਕਿ ਫੋਟੋ ਵਾਇਰਲ ਕਰਨ ਦਾ ਡਰਾਵਾ ਦਿਖਾ ਕੇ ਦੋਸ਼ੀ ਨੇ ਉਸ ਨੂੰ 2 ਵਾਰ ਉਸੇ ਹੋਟਲ 'ਚ ਬੁਲਾਇਆ ਅਤੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ।

ਪੀੜਤਾ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਅਕਤੂਬਰ 2022 ਵਿੱਚ ਉਸਦਾ ਵਿਆਹ ਹੋਇਆ ਸੀ। ਇਸ ਤੋਂ ਬਾਅਦ ਵੀ ਉਕਤ ਦੋਸ਼ੀ ਉਸ ਨੂੰ ਪਰੇਸ਼ਾਨ ਕਰ ਰਿਹਾ ਸੀ, ਜਿਸ ਤੋਂ ਬਾਅਦ ਉਸ ਦੇ ਪਰਿਵਾਰ ਦੇ ਸਹਿਯੋਗ ਨਾਲ ਉਕਤ ਦੋਸ਼ੀ ਖ਼ਿਲਾਫ਼ ਥਾਣਾ ਕਾਲਕਾ 'ਚ ਕਾਰਵਾਈ ਕੀਤੀ ਗਈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜ਼ੀਰਕਪੁਰ ਦੇ ਤਫਤੀਸ਼ੀ ਅਫਸਰ ਨੇ ਦੱਸਿਆ ਕਿ ਕਾਲਕਾ ਪੁਲਸ ਨੇ ਮਾਮਲਾ ਜ਼ੀਰਕਪੁਰ ਨਾਲ ਸਬੰਧਿਤ ਹੋਣ ਕਾਰਨ ਸਾਡੇ ਕੋਲ ਜ਼ੀਰੋ ਐੱਫ. ਆਈ. ਆਰ. ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।


author

Babita

Content Editor

Related News