ਜਬਰ-ਜ਼ਿਨਾਹ ਮਾਮਲੇ ’ਚ ਸਬੂਤਾਂ ਦੀ ਘਾਟ ਕਾਰਨ ਨੌਜਵਾਨ ਬਰੀ

Friday, Aug 18, 2023 - 02:39 PM (IST)

ਜਬਰ-ਜ਼ਿਨਾਹ ਮਾਮਲੇ ’ਚ ਸਬੂਤਾਂ ਦੀ ਘਾਟ ਕਾਰਨ ਨੌਜਵਾਨ ਬਰੀ

ਚੰਡੀਗੜ੍ਹ (ਸੁਸ਼ੀਲ ਰਾਜ) : ਜ਼ਿਲ੍ਹਾ ਅਦਾਲਤ ਨੇ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਵਿਵੇਕ ਕੁਮਾਰ ਪਾਠਕ ਨੂੰ ਔਰਤ ਨਾਲ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕਰਨ ਦੇ ਮਾਮਲੇ ’ਚ ਬਰੀ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸਵਾਤੀ ਸਹਿਗਲ ਦੀ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਨੌਜਵਾਨ ਨੂੰ ਬਰੀ ਕਰ ਦਿੱਤਾ। ਬਚਾਅ ਪੱਖ ਦੇ ਵਕੀਲ ਦੇਸ਼ ਦੀਪਕ ਤਨੇਜਾ ਨੇ ਕਿਹਾ ਕਿ ਔਰਤ ਨੇ ਉਸ ਦੇ ਮੁਵੱਕਿਲ ’ਤੇ ਝੂਠੇ ਦੋਸ਼ ਲਾਏ ਸਨ, ਜੋ ਕਿ ਅਦਾਲਤ ਵਿਚ ਸਾਬਤ ਨਹੀਂ ਹੋ ਸਕਿਆ।

ਪੀੜਤਾ ਨੇ ਦਸੰਬਰ 2019 ਵਿੱਚ ਪੁਲਸ ਨੂੰ ਦੱਸਿਆ ਕਿ ਉਹ ਮੂਲ ਰੂਪ ਵਿਚ ਮਣੀਪੁਰ ਦੀ ਰਹਿਣ ਵਾਲੀ ਹੈ। ਉਹ ਤਲਾਕਸ਼ੁਦਾ ਹੈ। ਪੀੜਤਾ ਸਾਲ 2017 ’ਚ ਬੱਚੇ ਨੂੰ ਪੜ੍ਹਾਉਣ ਲਈ ਸ਼ਹਿਰ ਆਈ ਸੀ। ਉਹ ਸੈਕਟਰ-22 ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦੀ ਹੈ। ਦੋਸ਼ੀ ਵਿਵੇਕ ਇੱਕ ਪ੍ਰਾਈਵੇਟ ਕੋਚਿੰਗ ਇੰਸਟੀਚਿਊਟ ਵਿਚ ਅਧਿਆਪਕ ਹੈ। ਮੁਲਜ਼ਮ ਵੀ ਉਸੇ ਮਕਾਨ ਵਿਚ ਕਿਰਾਏ ’ਤੇ ਰਹਿੰਦਾ ਸੀ। ਪੀੜਤ ਨੇ ਦੱਸਿਆ ਕਿ ਵਿਵੇਕ ਨੇ ਉਸ ਨਾਲ ਵਿਆਹ ਕਰਵਾਉਣ ਦਾ ਵਾਅਦਾ ਕੀਤਾ, ਜਿਸ ਕਾਰਨ ਉਸ ਨੇ ਪੀੜਤਾ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ ਪਰ ਬਾਅਦ ਵਿਚ ਉਸ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ।


author

Babita

Content Editor

Related News