ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨਾਲ ਜ਼ਬਰ-ਜ਼ਿਨਾਹ ਕਰਨ ਵਾਲਾ ਗੁਆਂਢੀ ਗ੍ਰਿਫ਼ਤਾਰ
Friday, Sep 08, 2023 - 02:48 PM (IST)

ਚੰਡੀਗੜ੍ਹ (ਸੁਸ਼ੀਲ ਰਾਜ) : ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਵਾਲੇ ਫ਼ਰਾਰ ਮੁਲਜ਼ਮ ਨੂੰ ਆਈ. ਟੀ. ਪਾਰਕ ਥਾਣਾ ਪੁਲਸ ਨੇ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਅਰਵਿੰਦ ਵਾਸੀ ਹਰਚੰਦਪੁਰ ਹਰਦੋਈ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਆਈ. ਟੀ. ਪਾਰਕ ਥਾਣਾ ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰਨ ’ਚ ਜੁੱਟੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ 17 ਸਾਲਾ ਪੀੜਤਾ ਨੇ ਦੱਸਿਆ ਕਿ ਉਸ ਦੀ ਗੁਆਂਢ ’ਚ ਰਹਿਣ ਵਾਲੇ ਅਰਵਿੰਦ ਨਾਂ ਦੇ ਨੌਜਵਾਨ ਨਾਲ ਦੋਸਤੀ ਹੋਈ ਸੀ।
ਅਰਵਿੰਦ ਨੇ ਉਸ ਨਾਲ ਵਿਆਹ ਕਰਵਾਉਣ ਦਾ ਵਾਅਦਾ ਕੀਤਾ ਅਤੇ 19 ਅਪ੍ਰੈਲ ਨੂੰ ਉਸ ਨਾਲ ਸਰੀਰਕ ਸਬੰਧ ਬਣਾਏ। 9 ਅਪ੍ਰੈਲ ਨੂੰ ਉਹ ਉਸ ਨੂੰ ਵਰਗਲਾ ਕੇ ਆਪਣੇ ਪਿੰਡ ਹਰਚੰਦਪੁਰ, ਹਰਦੋਈ ਲੈ ਗਿਆ। ਅਰਵਿੰਦ ਨੇ ਪਿੰਡ ਜਾ ਕੇ ਉਸ ਨਾਲ ਵਿਆਹ ਨਹੀਂ ਕਰਵਾਇਆ ਅਤੇ ਸਰੀਰਕ ਸਬੰਧ ਬਣਾਏ। ਪੀੜਤਾ ਦੀ ਸ਼ਿਕਾਇਤ ’ਤੇ 19 ਅਗਸਤ ਨੂੰ ਆਈ. ਟੀ. ਪਾਰਕ ਥਾਣਾ ਪੁਲਸ ਨੇ ਅਰਵਿੰਦ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।