ਵਿਅਕਤੀ ਨੇ ਗੁਆਂਢ ''ਚ ਰਹਿਣ ਵਾਲੀ ਬੱਚੀ ਨਾਲ ਕੀਤਾ ਜਬਰ-ਜ਼ਿਨਾਹ, ਮਾਮਲਾ ਦਰਜ

Monday, Jan 01, 2024 - 01:32 PM (IST)

ਵਿਅਕਤੀ ਨੇ ਗੁਆਂਢ ''ਚ ਰਹਿਣ ਵਾਲੀ ਬੱਚੀ ਨਾਲ ਕੀਤਾ ਜਬਰ-ਜ਼ਿਨਾਹ, ਮਾਮਲਾ ਦਰਜ

ਲੁਧਿਆਣਾ (ਗੌਤਮ) : ਪਿੰਡ ਡੇਹਲੋਂ ਅਧੀਨ ਪੈਂਦੇ ਇਲਾਕੇ 'ਚ ਇਕ ਨੌਜਵਾਨ ਨੇ ਗੁਆਂਢ 'ਚ ਰਹਿਣ ਵਾਲੀ ਬੱਚੀ ਨਾਲ ਜਬਰ-ਜ਼ਿਨਾਹ ਕੀਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਦਾ ਪਤਾ ਲੱਗਦੇ ਹੀ ਬੱਚੀ ਦੇ ਪਰਿਵਾਰ ਦੇ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ। ਕਾਰਵਾਈ ਕਰਦੇ ਹੋਏ ਥਾਣਾ ਡੇਹਲੋਂ ਦੀ ਪੁਲਸ ਨੇ ਬੱਚੀ ਦੇ ਪਿਤਾ ਦੇ ਬਿਆਨ 'ਤੇ ਇਸੇ ਪਿੰਡ ਦੇ ਰਹਿਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਪੀੜਤਾ ਦੇ ਪਿਤਾ ਨੇ ਦੱਸਿਆ ਕਿ ਉਕਤ ਦੋਸ਼ੀ ਉਨ੍ਹਾਂ ਦੇ ਗੁਆਂਢ 'ਚ ਰਹਿੰਦਾ ਹੈ ਅਤੇ ਅਕਸਰ ਉਸ ਦੇ ਬੱਚੇ ਘਰ ਆਉਂਦੇ-ਜਾਂਦੇ ਹਨ। 27 ਦਸੰਬਰ ਨੂੰ ਜਦੋਂ ਉਸ ਦੀ ਬੱਚੀ ਘਰ ਵਾਪਸ ਆਈ ਤਾਂ ਉਸ ਦੀ ਸਿਹਤ ਖ਼ਰਾਬ ਸੀ ਅਤੇ ਉਹ ਬਹੁਤ ਸਹਿਮੀ ਹੋਈ ਸੀ।

ਜਦੋਂ ਉਸ ਤੋਂ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਕਤ ਦੋਸ਼ੀ ਨੇ ਉਸ ਨਾਲ ਜ਼ਬਰਦਸਤੀ ਕੀਤੀ ਅਤੇ ਜਦੋਂ ਉਹ ਰੌਲਾ ਪਾ ਰਹੀ ਸੀ ਤਾਂ ਦੋਸ਼ੀ ਨੇ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਫਿਲਹਾਲ ਬੱਚੀ ਦਾ ਮੈਡੀਕਲ ਕਰਾਇਆ ਗਿਆ ਹੈ ਅਤੇ ਪੁਲਸ ਵਲੋਂ ਦੋਸ਼ੀ ਦ ਭਾਲ ਕੀਤੀ ਜਾ ਰਹੀ ਹੈ।


author

Babita

Content Editor

Related News