ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ ਭੇਜਿਆ ਜੇਲ੍ਹ
Saturday, Apr 27, 2024 - 04:22 PM (IST)

ਮਾਲੇਰਕੋਟਲਾ (ਸ਼ਹਾਬੂਦੀਨ) : ਇੱਥੋਂ ਦੇ ਇਕ ਨਾਮਵਰ ਨਿੱਜੀ ਸਕੂਲ ’ਚ 12ਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨਾਲ ਕੁੱਝ ਦਿਨ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਦੇ ਦੋਸ਼ੀ ਦਾ ਪੁਲਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮਾਲੇਰਕੋਟਲਾ ਪੁਲਸ ਵਲੋਂ ਉਸ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ।
ਬਣਦੀ ਕਾਰਵਾਈ ਪੂਰੀ ਹੋਣ ਉਪਰੰਤ ਅਦਾਲਤੀ ਹੁਕਮਾਂ ’ਤੇ ਉਸ ਨੂੰ ਦੁਬਾਰਾ ਜੇਲ੍ਹ ’ਚ ਭੇਜ ਦਿੱਤਾ ਗਿਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੀੜਤ ਕੁੜੀ ਦੇ ਜੱਜ ਦੇ ਸਾਹਮਣੇ 164 ਦੇ ਬਿਆਨ ਹੋਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਪੂਰੀ ਹੋਣ ਉਪਰੰਤ ਦੋਸ਼ੀ ਨੂੰ ਜੇਲ੍ਹ ’ਚ ਭੇਜ ਦਿੱਤਾ ਹੈ।