ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਮੁਲਜ਼ਮ ਖ਼ਿਲਾਫ਼ ਕੇਸ ਦਰਜ

Saturday, Oct 19, 2024 - 10:07 AM (IST)

ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਮੁਲਜ਼ਮ ਖ਼ਿਲਾਫ਼ ਕੇਸ ਦਰਜ

ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ) : ਫਿਰੋਜ਼ਪੁਰ ਛਾਉਣੀ 'ਚ ਇਕ ਕੁੜੀ ਨਾਲ ਜਬਰ-ਜ਼ਿਨਾਹ ਕਰਨ ਅਤੇ ਉਸ ਦੇ ਘਰ ’ਚ ਦਾਖ਼ਲ ਹੋ ਕੇ ਸਾਮਾਨ ਦੀ ਭੰਨਤੋੜ ਕਰਨ ਦੇ ਦੋਸ਼ ’ਚ ਫਿਰੋਜ਼ਪੁਰ ਛਾਉਣੀ ਦੀ ਪੁਲਸ ਨੇ ਮੁਲਜ਼ਮ ਸਚਿਨ ਪੁੱਤਰ ਰਵੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ 26 ਸਾਲਾ ਪੀੜਤਾ ਨੇ ਪੁਲਸ ਨੂੰ ਦਿੱਤੀ ਲਿਖ਼ਤੀ ਸ਼ਿਕਾਇਤ ਅਤੇ ਬਿਆਨਾਂ ’ਚ ਦੱਸਿਆ ਹੈ ਕਿ ਕਰੀਬ 3 ਸਾਲ ਪਹਿਲਾਂ ਉਸ ਦੀ ਸਚਿਨ ਨਾਮਕ ਮੁੰਡੇ ਨਾਲ ਦੋਸਤੀ ਹੋ ਗਈ ਸੀ ਤੇ ਉਨ੍ਹਾਂ ਵਿਚਕਾਰ ਸਰੀਰਕ ਸਬੰਧ ਬਣ ਗਏ ਸਨ।

ਜਦੋਂ ਉਸ ਨੇ ਸਚਿਨ ਨੂੰ ਵਿਆਹ ਕਰਵਾਉਣ ਲਈ ਕਿਹਾ ਤਾਂ ਉਸ ਨੇ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਉਸ ਦੇ ਪਰਿਵਾਰਕ ਮੈਂਬਰ ਸਹਿਮਤ ਨਹੀਂ ਹਨ। ਸ਼ਿਕਾਇਤਕਰਤਾ ਕੁੜੀ ਅਨੁਸਾਰ 22 ਸਤੰਬਰ ਨੂੰ ਸਵੇਰੇ ਸਾਢੇ 11 ਵਜੇ ਦੇ ਕਰੀਬ ਸਚਿਨ ਉਸ ਦੇ ਘਰ ਅੰਦਰ ਆਇਆ ਅਤੇ ਉਸ ਨਾਲ ਕਥਿਤ ਰੂਪ ’ਚ ਜਬਰ-ਜ਼ਿਨਾਹ ਕੀਤਾ। ਜਦੋਂ ਕੁੜੀ ਨੇ ਰੌਲਾ ਪਾਇਆ ਤਾਂ ਉਹ ਭੱਜ ਗਿਆ ਅਤੇ ਰਾਤ ਕਰੀਬ 8-9 ਵਜੇ ਸਚਿਨ ਨੇ ਉਸ ਦੇ ਘਰ ਆ ਕੇ ਸਾਮਾਨ ਦੀ ਭੰਨਤੋੜ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News