ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ 2 ਨਾਮਜ਼ਦ
Monday, Dec 23, 2024 - 04:29 PM (IST)

ਫਿਰੋਜ਼ਪੁਰ (ਖੁੱਲਰ) : ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ 'ਚ ਥਾਣਾ ਮਮਦੋਟ ਪੁਲਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਪੀੜਤ ਕੁੜੀ ਨੇ ਦੱਸਿਆ ਕਿ ਉਹ ਆਪਣੇ ਘਰ 'ਚ ਸੀ ਤਾਂ ਇਸ ਦੌਰਾਨ ਦੋਸ਼ੀ ਉਸ ਦੇ ਘਰ ਦੇ ਅੰਦਰ ਦਾਖ਼ਲ ਹੋ ਗਏ।
ਉਨ੍ਹਾਂ ਨੇ ਪੀੜਤਾ ਦਾ ਮੂੰਹ ਬੰਦ ਕੀਤਾ ਅਤੇ ਘਰੋਂ ਬਾਹਰ ਖੜ੍ਹੀ ਕੀਤੀ ਕਾਰ 'ਚ ਬਿਠਾ ਕੇ ਕਿਸੇ ਅਣਪਛਾਤੀ ਜਗ੍ਹਾ 'ਤੇ ਲੈ ਗਏ। ਇੱਥੇ ਦੋਸ਼ੀਆਂ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਜਵੰਤ ਕੌਰ ਨੇ ਦੱਸਿਆ ਕਿ ਪੁਲਸ ਨੇ ਪੀੜਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।