ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

Monday, Jan 20, 2025 - 04:30 PM (IST)

ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਅਬੋਹਰ (ਸੁਨੀਲ) : ਖੁਈਆਂ ਸਰਵਰ ਥਾਣੇ ਦੀ ਪੁਲਸ ਨੇ ਇੱਕ ਨੌਜਵਾਨ ਖ਼ਿਲਾਫ਼ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ। ਸਬ ਇੰਸਪੈਕਟਰ ਜਸਵਿੰਦਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਪੀੜਤਾ ਨੇ ਕਿਹਾ ਕਿ ਪੜ੍ਹਾਈ ਦੌਰਾਨ ਉਸਦੀ ਜਾਣ-ਪਛਾਣ ਉਕਤ ਨੌਜਵਾਨ ਨਾਲ ਹੋਈ ਸੀ ਅਤੇ ਉਹ ਪੜ੍ਹਾਈ ਸਬੰਧੀ ਫ਼ੋਨ ’ਤੇ ਇੱਕ-ਦੂਜੇ ਨਾਲ ਗੱਲ ਕਰਦੇ ਸਨ। ਨਵੰਬਰ 2024 ਨੂੰ ਜਦੋਂ ਉਹ ਆਪਣੇ ਪਿੰਡ ਤੋਂ ਅਬੋਹਰ ਜਾਣ ਲਈ ਬੱਸ ਸਟੈਂਡ ’ਤੇ ਬੱਸ ਦੀ ਉਡੀਕ ਕਰ ਰਹੀ ਸੀ ਤਾਂ ਨੌਜਵਾਨ ਆਪਣੀ ਸਵਿੱਫਟ ਕਾਰ ਲੈ ਕੇ ਉਸਦੇ ਕੋਲ ਆਇਆ ਅਤੇ ਉਸਨੂੰ ਉੱਥੋਂ ਜਾਣ ਲਈ ਕਿਹਾ। ਜਾਣਕਾਰ ਹੋਣ ਕਰਕੇ ਉਹ ਉਸਦੇ ਨਾਲ ਬੈਠ ਗਈ।

ਰਸਤੇ ਵਿੱਚ ਉਸ ਨੇ ਉਸ ਦੀਆਂ ਫੋਟੋਆਂ ਖਿੱਚੀਆਂ ਅਤੇ ਫੋਟੋਆਂ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਜ਼ਬਰਦਸਤੀ ਕਾਰ ਵਿੱਚ ਜਬਰ-ਜ਼ਿਨਾਹ ਕੀਤਾ ਅਤੇ ਪਿਛਲੇ ਮਹੀਨੇ ਤੱਕ ਕਈ ਵਾਰ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਦੌਰਾਨ ਉਹ ਉਸ ਨੂੰ ਮਲੋਟ ਦੇ ਹੋਟਲ ਵੀ ਲੈ ਗਿਆ, ਜਿੱਥੇ ਉਸ ਨੇ ਉਸ ਨਾਲ ਦੁਬਾਰਾ ਜਬਰ-ਜ਼ਿਨਾਹ ਕੀਤਾ ਅਤੇ ਵੀਡੀਓ ਬਣਾਈ। ਹੁਣ ਉਹ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਾ ਹੈ ਅਤੇ ਕਹਿੰਦਾ ਹੈ ਕਿ ਜੇਕਰ ਉਹ ਉਸਦੇ ਕੋਲ ਨਹੀਂ ਆਈ ਤਾਂ ਉਹ ਉਸਨੂੰ ਮਾਰ ਦੇਵੇਗਾ। ਪੀੜਤਾ ਦੇ ਬਿਆਨ ਦੇ ਆਧਾਰ ’ਤੇ ਪੁਲਸ ਨੇ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


author

Babita

Content Editor

Related News