ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨਾਲ ਜਬਰ-ਜ਼ਿਨਾਹ, ਮਾਮਲਾ ਦਰਜ

Thursday, Jun 05, 2025 - 02:06 PM (IST)

ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨਾਲ ਜਬਰ-ਜ਼ਿਨਾਹ, ਮਾਮਲਾ ਦਰਜ

ਜ਼ੀਰਕਪੁਰ (ਜੁਨੇਜਾ) : ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ ’ਚ ਜ਼ੀਰਕਪੁਰ ਪੁਲਸ ਨੇ ਨੌਜਵਾਨ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਅਧਿਕਾਰੀ ਦੇ ਅਨੁਸਾਰ 28 ਸਾਲਾ ਮੁਟਿਆਰ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਹ ਕੁੱਝ ਸਮਾਂ ਪਹਿਲਾਂ ਉਹ ਉਕਤ ਨੌਜਵਾਨ ਦੇ ਸੰਪਰਕ ’ਚ ਆਈ ਸੀ, ਉਸ ਨੇ ਉਸ ਨਾਲ ਦੋਸਤੀ ਕਰਨ ਤੋਂ ਬਾਅਦ ਵਿਆਹ ਦੀ ਪੇਸ਼ਕਸ਼ ਕੀਤੀ ਅਤੇ ਵਿਸ਼ਵਾਸ ਦਵਾਇਆ ਕਿ ਉਹ ਉਸ ਨਾਲ ਵਿਆਹ ਕਰਵਾਏਗਾ।

ਮੁਟਿਆਰ ਉਸ ਦੀਆਂ ਗੱਲਾਂ ’ਚ ਆ ਗਈ ਤੇ ਉਸ ਨਾਲ ਸਰੀਰਕ ਸੰਬੰਧ ਬਣਾ ਲਏ। ਨੌਜਵਾਨ ਨੇ ਕਈ ਵਾਰ ਉਸ ਨਾਲ ਸੰਬੰਧ ਬਣਾਏ ਪਰ ਬਾਅਦ ਵਿਚ ਨੌਜਵਾਨ ਨੇ ਉਸ ਨਾਲ ਸਬੰਧ ਤੋੜ ਲਏ ਅਤੇ ਵਿਆਹ ਤੋਂ ਮੁੱਕਰ ਗਿਆ। ਮੁਟਿਆਰ ਨੇ ਉਸ ਨਾਲ ਕਈ ਵਾਰ ਮਿਲਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮਿਲਿਆ। ਨੌਜਵਾਨ ਨੇ ਉਸ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਤੰਗ ਆ ਕੇ ਮੁਟਿਆਰ ਨੇ ਜ਼ੀਰਕਪੁਰ ਪੁਲਸ ਨੂੰ ਸ਼ਿਕਾਇਤ ਦਿੱਤੀ। ਪੁਲਸ ਨੇ ਮਾਮਲਾ ਦਰਜ ਕਰ ਲਿਆ, ਦੋਸ਼ੀ ਫ਼ਰਾਰ ਚੱਲ ਰਿਹਾ ਹੈ ਅਤੇ ਪੁਲਸ ਉਸ ਦੀ ਭਾਲ ਕਰ ਰਹੀ ਹੈ।


author

Babita

Content Editor

Related News