ਔਰਤ ਨਾਲ ਜਬਰ-ਜ਼ਿਨਾਹ ਕਰਨ ਵਾਲਾ ਗ੍ਰਿਫ਼ਤਾਰ, ਪੁਲਸ ਰਿਮਾਂਡ ’ਤੇ

Tuesday, Dec 09, 2025 - 04:11 PM (IST)

ਔਰਤ ਨਾਲ ਜਬਰ-ਜ਼ਿਨਾਹ ਕਰਨ ਵਾਲਾ ਗ੍ਰਿਫ਼ਤਾਰ, ਪੁਲਸ ਰਿਮਾਂਡ ’ਤੇ

ਅਬੋਹਰ (ਸੁਨੀਲ) : ਇੱਥੇ ਨਗਰ ਥਾਣਾ ਨੰਬਰ-2 ਦੇ ਇੰਚਾਰਜ ਮਨਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਸਬ-ਇੰਸਪੈਕਟਰ ਚਰਨ ਸਿੰਘ ਨੇ ਪੁਲਸ ਟੀਮ ਨਾਲ ਮਿਲ ਕੇ ਇੱਕ ਔਰਤ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿੱਚ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਨਿਤਿਨ ਗਰਗ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੇ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਉਸਨੂੰ ਪੁਲਸ ਹਿਰਾਸਤ ਵਿੱਚ ਭੇਜ ਦਿੱਤਾ। ਜ਼ਿਕਰਯੋਗ ਹੈ ਕਿ 4 ਦਸੰਬਰ, 2025 ਨੂੰ ਔਰਤ ਦੇ ਬਿਆਨ ਦੇ ਆਧਾਰ ’ਤੇ, ਨਗਰ ਥਾਣਾ ਨੰਬਰ-2 ਦੀ ਪੁਲਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।


author

Babita

Content Editor

Related News