ਨਾਬਾਲਗਾ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ''ਚ ਮਾਮਲਾ ਦਰਜ
Saturday, Jul 22, 2017 - 07:40 AM (IST)
ਸ੍ਰੀ ਮੁਕਤਸਰ ਸਾਹਿਬ (ਪਵਨ, ਭੁਪਿੰਦਰ) - ਬਰੀਵਾਲਾ ਪੁਲਸ ਨੇ ਨਾਬਾਲਗਾ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਲੜਕੀ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਨੇੜੇ ਹੀ ਉਸ ਦੀ ਦਾਦੀ ਦਾ ਮੂੰਹ ਬੋਲਿਆ ਭਰਾ ਗਿਆਨ ਸਿੰਘ ਪੁੱਤਰ ਵੱਸਣ ਸਿੰਘ ਰਹਿੰਦਾ ਹੈ ਜੋ ਅਕਸਰ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਸੀ। ਬਿਆਨਕਰਤਾ ਅਨੁਸਾਰ ਕਰੀਬ ਇਕ ਮਹੀਨਾ ਪਹਿਲਾਂ ਸ਼ਾਮ ਸਮੇਂ ਗਿਆਨ ਸਿੰਘ ਉਨ੍ਹਾਂ ਦੇ ਘਰ ਆਇਆ ਤੇ ਕਹਿਣ ਲੱਗਾ ਕਿ ਉਸ ਦੀ ਲੜਕੀ ਘਰ ਇਕੱਲੀ ਹੈ ਤੇ ਉਹ ਉਨ੍ਹਾਂ ਦੇ ਘਰ ਸੌਂ ਜਾਵੇ। ਮੈਂ ਰਾਤ ਸਮੇਂ ਉਨ੍ਹਾਂ ਦੇ ਘਰ ਸੌਣ ਚਲੀ ਗਈ। ਰਾਤ ਨੂੰ ਗਿਆਨ ਸਿੰਘ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਤੇ ਰੌਲਾ ਪਾਉਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਪੀੜਤਾ ਨੇ ਦੱਸਿਆ ਕਿ ਗਿਆਨ ਸਿੰਘ ਕਈ ਵਾਰ ਇਸ ਤਰ੍ਹਾਂ ਉਸ ਨਾਲ ਜਬਰ-ਜ਼ਨਾਹ ਕਰਦਾ ਰਿਹਾ। ਮੈਂ ਸਾਰੀ ਗੱਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸੀ। ਇਸ ਮਾਮਲੇ ਸਬੰਧੀ ਪੁਲਸ ਨੇ ਨਾਬਾਲਗ ਲੜਕੀ ਦੇ ਬਿਆਨਾਂ 'ਤੇ ਗਿਆਨ ਸਿੰਘ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
