ਮੁਕਤਸਰ : ਨਾਬਾਲਗ ਗੁਆਂਢੀ ਨੇ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ (ਵੀਡੀਓ)

Sunday, Feb 04, 2018 - 02:27 PM (IST)


ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਮਲੋਟ ਅਧੀਨ ਪੈਂਦੇ ਪਿੰਡ ਰਾਮਨਗਰ ਵਿਖੇ ਚੌਥੀ ਜਲਾਸ ਦੀ ਲੜਕੀ ਨਾਲ 17 ਸਾਲ ਦੇ ਨਾਬਾਲਗ ਲੜਕੇ ਵੱਲੋਂ ਜਬਰ ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 
ਮਿਲੀ ਜਾਣਕਾਰੀ ਅਨੁਸਾਰ ਪਿੰਡ ਰਾਮਨਗਰ ਦੇ ਦਲਿਤ ਪਰਿਵਾਰ ਨਾਲ ਸੰਬੰਧਿਤ ਬੱਚੀ, ਜੋ ਚੌਥੀ ਜਮਾਤ ਦੀ ਵਿਦਿਆਰਥੀ ਸੀ। ਸ਼ਨੀਵਾਰ ਨੂੰ ਜਦੋ ਉਹ ਸਕੂਲੋਂ ਘਰ ਵਾਪਸ ਆ ਰਹੀ ਸੀ ਤਾਂ ਗੁਆਂਢ 'ਚ ਰਹਿੰਦੇ ਇਕ ਨਾਬਾਲਗ 17 ਸਾਲ ਦੇ ਲੜਕੇ ਨੇ ਉਸ ਨਾਲ ਜਬਰ ਜ਼ਨਾਹ ਕੀਤਾ। ਉਸ ਸਮੇਂ ਘਰ 'ਚ ਲੜਕੀ ਦਾ ਕੋਈ ਪਰਿਵਾਰਿਕ ਮੈਂਬਰ ਮੌਜੂਦ ਨਹੀਂ ਸੀ।ਸ਼ਾਮ ਨੂੰ ਕੰਮ ਤੋਂ ਆਏ ਪਰਿਵਾਰਕ ਮੈਂਬਰਾਂ ਨੂੰ ਸਾਰੀ ਘਟਨਾ ਬਾਰੇ ਉਸ ਨੇ ਦੱਸਿਆ। ਜਿਸ ਤੋਂ ਬਾਅਦ ਪੀੜਤ ਬੱਚੀ ਦੀ ਹਾਲਤ ਕਾਫੀ ਖਰਾਬ ਹੋਣ ਕਰਕੇ ਉਸਨੂੰ ਮਲੋਟ ਦੇ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ। 
ਥਾਣਾ ਸਦਰ ਦੇ ਮੁੱਖੀ ਪਰਮਜੀਤ ਸਿੰਘ ਨੇ ਕਿਹਾ ਕਿ ਪੀੜਤ ਬੱਚੀ ਦੀ ਮਾਂ ਸੰਦੀਪ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।ਦੋਸ਼ੀ ਦੀ ਪਛਾਣ ਸੋਹਣ ਸਿੰਘ ਵਜੋਂ ਹੋਈ ਹੈ। ਜਬਰ ਜ਼ਨਾਹ ਤੋਂ ਬਾਅਦ ਲੜਕਾ ਫਰਾਰ ਹੋ ਗਿਆ ਸੀ, ਜਿਸ ਦੀ ਪੁਲਸ ਵੱਲੋਂ ਤਲਾਸ਼ ਕੀਤੀ ਜਾ ਰਹੀ ਹੈ।


Related News