14 ਸਾਲਾ ਲੜਕੀ ਨਾਲ ਬਲਾਤਕਾਰ ਦਾ ਮਾਮਲਾ, ਪੀੜਤ ਨੇ ਮੈਡੀਕਲ ਕਰਵਾਉਣ ਤੋਂ ਕੀਤੀ ਨਾਂਹ (ਵੀਡੀਓ)

Sunday, Jun 10, 2018 - 09:30 AM (IST)

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸ੍ਰੀ ਮੁਕਤਸਰ ਸਾਹਿਬ 'ਚ ਬੀਤੇ ਦਿਨੀਂ ਇਕ ਨੌਜਵਾਨ ਵਲੋਂ 14 ਸਾਲਾ ਲੜਕੀ ਨਾਲ ਜ਼ਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੀੜਤ ਲੜਕੀ ਦੇ ਬਿਆਨ ਦੇ ਅਧਾਰ 'ਤੇ ਪੁਲਸ ਨੇ ਕੇਸ ਦਰਜ ਕਰ ਲਿਆ ਪਰ ਇਸ ਮਾਮਲੇ 'ਚ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਪੀੜਤ ਲੜਕੀ ਨੇ ਮੈਡੀਕਲ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਇਹ ਸਾਰਾ ਮਾਮਲਾ ਸ਼ੱਕ ਦੇ ਘੇਰੇ 'ਚ ਆ ਗਿਆ।
ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਕੋਟਲੀ ਰੋਡ 'ਤੇ ਇਕ ਨੌਜਵਾਨ 'ਤੇ ਆਪਣੇ ਹੀ ਮੁਹੱਲੇ ਦੀ 14 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਲੱਗੇ ਸਨ, ਜਦੋਂ ਇਹ ਘਟਨਾ ਵਾਪਰੀ ਤਾਂ ਪੀੜਤ ਲੜਕੀ ਘਰ 'ਚ ਇਕਲੀ ਸੀ ਤੇ ਉਸ ਦੀ ਮਾਂ ਕੰਮ 'ਤੇ ਗਈ ਹੋਈ ਸੀ। ਇਸ ਮੌਕੇ ਦਾ ਫਾਇਦਾ ਉਠਾ ਕੇ ਨੌਜਵਾਨ ਨੇ ਇਸ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੱਤਾ। ਲੜਕੀ ਦੀ ਮਾਤਾ ਦੇ ਘਰ ਆਉਣ ਤੋਂ ਬਾਅਦ ਲੜਕੀ ਨੇ ਸਾਰਾ ਮਾਮਲਾ ਆਪਣੀ ਮਾਂ ਨੂੰ ਦੱਸਿਆ ਤੇ ਉਸ ਦੀ ਮਾਤਾ ਨੇ ਉਕਤ ਲੜਕੇ ਖਿਲਾਫ ਥਾਣੇ 'ਚ ਸ਼ਿਕਾਇਤ ਦਰਜ ਕਰਵਾ ਦਿੱਤੀ ਸੀ, ਜਿਸ ਤੋਂ ਬਾਅਦ ਪੁਲਸ ਵਲੋਂ ਕਾਰਵਾਈ ਸ਼ੁਰੂ ਕੀਤੀ ਗਈ ਤੇ ਇਸ ਕੜੀ ਤਹਿਤ ਹੀ ਪੀੜਤ ਲੜਕੀ ਦਾ ਮੈਡੀਕਲ ਕਰਵਾਇਆ ਜਾਣਾ ਸੀ, ਜਿਸ ਤੋਂ ਲੜਕੀ ਨੇ ਇਨਕਾਰ ਕਰ ਦਿੱਤਾ।


Related News