ਨਾਬਾਲਗਾ ਨਾਲ ਜਬਰ-ਜ਼ਨਾਹ ਕਰਨ ਵਾਲਾ ਕਾਬੂ
Tuesday, Jun 12, 2018 - 04:46 AM (IST)

ਭੁਲੱਥ, (ਰਜਿੰਦਰ)- ਥਾਣਾ ਭੁਲੱਥ ਦੀ ਪੁਲਸ ਨੇ 17 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਵਾਲੇ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਭੁਲੱਥ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ ਪੀੜਤ ਲੜਕੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕੀਤਾ ਗਿਆ ਸੀ।
ਇਸ ਮਾਮਲੇ ਦਾ ਮੁਲਜ਼ਮ ਬਲਰਾਜ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਮੇਤਲਾ ਪਿਛਲੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ, ਜਿਸ ਨੂੰ ਭੁਲੱਥ ਪੁਲਸ ਵੱਲੋਂ ਛਾਪੇਮਾਰੀ ਦੌਰਾਨ ਕਾਬੂ ਕਰ ਲਿਆ ਗਿਆ ਹੈ।