ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ

Sunday, Jul 22, 2018 - 07:20 AM (IST)

ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ

ਸੰਗਤ ਮੰਡੀ (ਮਨਜੀਤ) - ਥਾਣਾ ਸੰਗਤ ਅਧੀਨ ਪੈਂਦੇ ਇਕ ਪਿੰਡ 'ਚ ਇਕ ਵਿਅਕਤੀ ਵੱਲੋਂ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐੱਸ. ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਪੀੜਤਾ ਨੇ ਸੁਖਚੈਨ ਸਿੰਘ ਪੁੱਤਰ ਪਾਲ ਸਿੰਘ ਵਾਸੀ ਪੱਕਾ ਕਲਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਕਤ ਵਿਅਕਤੀ ਉਸ ਨੂੰ ਵਰਗਲਾ ਫੁਸਲਾ ਕੇ ਪਿੰਡ ਲੈ ਆਇਆ, ਜਿਥੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਵੱਲੋਂ ਲੜਕੀ ਦਾ ਮੈਡੀਕਲ ਕਰਵਾ ਕੇ ਉਸ ਦੇ ਬਿਆਨਾਂ 'ਤੇ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਦੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਹੈ।


Related News