ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕਰਨ ਵਾਲਾ ਦਿੱਲੀ ਤੋਂ ਕਾਬੂ

Thursday, Apr 18, 2024 - 12:30 PM (IST)

ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕਰਨ ਵਾਲਾ ਦਿੱਲੀ ਤੋਂ ਕਾਬੂ

ਚੰਡੀਗੜ੍ਹ (ਸੁਸ਼ੀਲ) : ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਦਾ ਮੁਲਜ਼ਮ ਪੁਲਸ ਨੇ ਦਿੱਲੀ ਤੋਂ ਕਾਬੂ ਕੀਤਾ ਹੈ। ਫੜ੍ਹੇ ਗਏ ਮੁਲਜ਼ਮ ਦੀ ਪਛਾਣ ਕਰਨਾਲ ਦੇ ਸੰਦੀਪ ਵਜੋਂ ਹੋਈ ਹੈ। ਸੈਕਟਰ-17 ਥਾਣਾ ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਸੰਦੀਪ ’ਤੇ ਜਬਰ-ਜ਼ਿਨਾਹ ਅਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।

ਪੀੜਤ ਨੇ ਪੁਲਸ ਨੂੰ ਦੱਸਿਆ ਕਿ ਸੰਦੀਪ ਉਸ ਨਾਲ ਪਿਆਰ ਕਰਦਾ ਸੀ। ਦੋਵੇਂ ਸੈਕਟਰ-22 ਵਿਚ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿੰਦੇ ਸੀ। ਸੰਦੀਪ ਨੇ ਉਸ ਨਾਲ ਵਿਆਹ ਦਾ ਵਾਅਦਾ ਕੀਤਾ ਸੀ। ਵਿਆਹ ਦਾ ਝਾਂਸਾ ਦੇ ਸੰਦੀਪ ਨੇ ਪੀੜਤ ਦੇ ਨਾਲ ਕਈ ਬਾਰ ਸਰੀਰਕ ਸਬੰਧ ਵੀ ਬਣਾਏ। ਇਸ ਤੋਂ ਬਾਅਦ ਸੰਦੀਪ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਫ਼ਰਾਰ ਹੋ ਗਿਆ। ਪੀੜਤਾ ਦੇ ਮੈਡੀਕਲ ਤੋਂ ਬਾਅਦ ਜਬਰ-ਜ਼ਿਨਾਹ ਦੀ ਪੁਸ਼ਟੀ ਹੋਣ ’ਤੇ ਸੰਦੀਪ ’ਤੇ ਮਾਮਲਾ ਦਰਜ ਕਰ ਕੇ ਉਸ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।


author

Babita

Content Editor

Related News