ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਕੈਦ

Wednesday, Jan 29, 2025 - 02:29 PM (IST)

ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਕੈਦ

ਚੰਡੀਗੜ੍ਹ (ਪ੍ਰੀਕਸ਼ਿਤ) : ਜ਼ਿਲ੍ਹਾ ਅਦਾਲਤ ਨੇ 15 ਸਾਲ ਦੀ ਨਾਬਾਲਗ ਨਾਲ ਜਬਰ-ਜ਼ਿਨਾਹ ਕਰ ਕੇ ਧਮਕਾਉਣ ਦੇ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦਿਆਂ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਉਸ ਦੀ ਪਛਾਣ ਅੰਕਿਤ ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਦਾ ਰਹਿਣ ਵਾਲਾ ਹੈ ਅਤੇ ਚੰਡੀਗੜ੍ਹ ’ਚ ਹੋਟਲ ਵਿਚ ਕੰਮ ਕਰਦਾ ਸੀ। ਕਰੀਬ ਤਿੰਨ ਸਾਲ ਪਹਿਲਾਂ 2022 ’ਚ ਪੁਲਸ ਨੇ ਦੋਸ਼ੀ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਜਨਵਰੀ 2022 ’ਚ ਪੀੜਤਾ ਉਸ ਦੇ ਸੰਪਰਕ ’ਚ ਆਈ ਸੀ। ਇਸ ਤੋਂ ਬਾਅਦ ਦੋਹਾਂ ’ਚ ਦੋਸਤੀ ਹੋ ਗਈ। ਅੰਕਿਤ ਨੇ ਪੀੜਤਾ ਨੂੰ ਇਕ ਦੋਸਤ ਦੇ ਕਮਰੇ ’ਚ ਲਿਜਾ ਕੇ ਉਸ ਨਾਲ ਜ਼ਬਰਨ ਸਬੰਧ ਬਣਾਏ। ਇਸ ਕਾਰਨ ਉਹ ਗਰਭਵਤੀ ਹੋ ਗਈ ਤੇ ਬਾਅਦ ’ਚ ਮਾਮਲਾ ਪੁਲਸ ਤੱਕ ਪੁੱਜ ਗਿਆ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਜੂਨ 2022 ’ਚ ਗ੍ਰਿਫ਼ਤਾਰੀ ਦੀ ਕਾਰਵਾਈ ਕੀਤੀ ਸੀ।
 


author

Babita

Content Editor

Related News