ਪਤਨੀ ਦੇ ਗਰਭਵਤੀ ਹੋਣ 'ਤੇ ਨਾਬਾਲਗ ਧੀ ਨਾਲ ਬਣਾਏ ਸਬੰਧ, ਦੋਸ਼ੀ ਪਿਓ ਨੂੰ ਅੱਜ ਮਿਲੇਗੀ ਸਜ਼ਾ

03/28/2023 11:36:47 AM

ਚੰਡੀਗੜ੍ਹ (ਸੁਸ਼ੀਲ) : ਆਪਣੀ ਮਤਰੇਈ ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਪਿਓ ਨੂੰ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਸਜ਼ਾ ਸੁਣਾਈ ਜਾਵੇਗੀ। ਦੋਸ਼ ਹੈ ਕਿ ਇਸ ਪਿਓ ਨੇ ਆਪਣੀ ਨਾਬਾਲਗ ਧੀ ਨੂੰ ਹਵਸ ਦਾ ਸ਼ਿਕਾਰ ਬਣਾਇਆ। ਪਿਤਾ ਦੀ ਦਰਿੰਦਗੀ ਤੋਂ ਤੰਗ ਆ ਕੇ ਧੀ ਨੇ ਪੁਲਸ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਕੇਸ ਦਰਜ ਕੀਤਾ ਗਿਆ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤਾ ਨੇ ਦੱਸਿਆ ਕਿ ਉਹ ਜਦੋਂ ਘਰ 'ਚ ਇਕੱਲੀ ਸੀ। ਇਸ ਦੌਰਾਨ ਉਸ ਦਾ ਮਤਰੇਆ ਪਿਓ ਘਰ ਆਇਆ ਅਤੇ ਉਸ ਨੂੰ ਹੋਟਲ ਲੈ ਲਿਆ। ਇੱਥੇ ਉਸ ਨੇ ਜ਼ਬਰਦਸਤੀ ਉਸ ਨਾਲ ਸਰੀਰਕ ਸਬੰਧ ਬਣਾਏ।

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ : ਲਾਡੋਵਾਲ ਟੋਲ ਪਲਾਜ਼ਾ ’ਤੇ 1 ਅਪ੍ਰੈਲ ਤੋਂ ਨਹੀਂ ਵੱਧ ਰਹੇ ਟੋਲ ਰੇਟ
ਪਤਨੀ ਗਰਭਵਤੀ ਹੋਈ ਤਾਂ ਧੀ ਨਾਲ ਬਣਾਏ ਸਬੰਧ
ਪੀੜਤਾ ਨੇ ਕਿਹਾ ਕਿ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਸ ਦੀ ਮਾਂ ਨੇ ਦੂਜਾ ਵਿਆਹ ਕਰ ਲਿਆ। ਉਸ ਨੇ ਦੱਸਿਆ ਕਿ ਦੂਜੇ ਵਿਆਹ ਤੋਂ ਬਾਅਦ ਉਸ ਦੀ ਮਾਂ ਗਰਭਵਤੀ ਹੋ ਗਈ ਅਤੇ ਉਸ ਦੇ ਮਤਰੇਏ ਪਿਓ ਨੇ ਜ਼ਬਰਦਸਤੀ ਉਸ ਨਾਲ ਸਰੀਰਕ ਸਬੰਧ ਬਣਾਏ। ਘਬਰਾਹਟ ਅਤੇ ਸ਼ਰਮ ਦੇ ਕਾਰਨ ਉਸ ਨੇ ਇਹ ਗੱਲ ਕਿਸੇ ਨੂੰ ਨਹੀਂ ਦੱਸੀ। ਪੀੜਤਾ ਦੇ ਮੁਤਾਬਕ ਪਿਓ ਨੇ 3-4 ਵਾਰ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਮੁੜ ਤੋਂ 'ਕੋਵਿਡ' ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਲਗਾਤਾਰ ਸਾਹਮਣੇ ਆ ਰਹੇ ਨਵੇਂ ਕੇਸ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

Babita

This news is Content Editor Babita