ਮਾਮੇ ਨੇ ਟੱਪੀਆਂ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ, ਨਾਬਾਲਗ ਭਾਣਜੀ ਨੂੰ ਕੀਤਾ ਗਰਭਵਤੀ
Sunday, Dec 17, 2023 - 10:48 AM (IST)

ਚੰਡੀਗੜ੍ਹ (ਸੁਸ਼ੀਲ) : ਨਾਬਾਲਗ ਭਾਣਜੀ ਨਾਲ ਜਬਰ-ਜ਼ਿਨਾਹ ਕਰ ਕੇ ਗਰਭਵਤੀ ਕਰਨ ਵਾਲੇ ਮਾਮੇ ਨੂੰ ਇੰਡਸਟਰੀਅਲ ਏਰੀਆ ਥਾਣਾ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਿਹਾਰ ਨਿਵਾਸੀ ਜੈਅਮੋਦ ਮੁਖੀਆ ਵਜੋਂ ਹੋਈ ਹੈ। ਇੰਡਸਟਰੀਅਲ ਏਰੀਆ ਥਾਣਾ ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਮਾਮੇ ਖ਼ਿਲਾਫ਼ ਜਬਰ-ਜ਼ਿਨਾਹ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।
ਇਹ ਵੀ ਪੜ੍ਹੋ : ਹਾਈ ਕੋਰਟ ਨੇ ਕੈਨੇਡੀਅਨ NRI ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਬਿਆਨ ਦੇਣ ਦੀ ਦਿੱਤੀ ਇਜਾਜ਼ਤ
ਜਬਰ-ਜ਼ਿਨਾਹ ਤੋਂ ਬਾਅਦ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ
ਇੰਡਸਟਰੀਅਲ ਏਰੀਆ ਥਾਣਾ ਪੁਲਸ ਨੇ ਦੱਸਿਆ ਕਿ 15 ਸਾਲਾ ਧੀ ਦੇ ਢਿੱਡ ਵਿਚ ਦਰਦ ਹੋਇਆ ਸੀ। ਜਦੋਂ ਪਰਿਵਾਰ ਵਾਲੇ ਉਸ ਦੀ ਜਾਂਚ ਕਰਵਾਉਣ ਲਈ ਹਸਪਤਾਲ ਗਏ ਤਾਂ ਪਤਾ ਲੱਗਾ ਕਿ ਉਹ ਪੰਜ ਮਹੀਨਿਆਂ ਦੀ ਗਰਭਵਤੀ ਹੈ। ਡਾਕਟਰਾਂ ਨੇ ਪੁਲਸ ਨੂੰ ਤੁਰੰਤ ਮਾਮਲੇ ਦੀ ਸੂਚਨਾ ਦਿੱਤੀ।
ਇਹ ਵੀ ਪੜ੍ਹੋ : ਬਠਿੰਡਾ ਵਾਸੀਆਂ ਨੂੰ ਅੱਜ ਵੱਡਾ ਤੋਹਫ਼ਾ ਦੇਣਗੇ CM ਮਾਨ, ਅਰਵਿੰਦ ਕੇਜਰੀਵਾਲ ਵੀ ਹੋਣਗੇ ਸ਼ਾਮਲ
ਇੰਡਸਟਰੀਅਲ ਏਰੀਆ ਥਾਣਾ ਪੁਲਸ ਨੇ ਹਸਪਤਾਲ ਪਹੁੰਚ ਕੇ ਪੀੜਤਾ ਨਾਲ ਗੱਲਬਾਤ ਕੀਤੀ। ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਮਾਮੇ ਜੈਅਮੋਦ ਮੁਖੀਆ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ ਸੀ। ਉਸ ਦਾ ਮਾਮਾ ਉਸ ਨੂੰ ਇੰਡਸਟ੍ਰੀਅਲ ਏਰੀਆ ਸਥਿਤ ਰੇਲਵੇ ਟਰੈਕ ਦੇ ਨੇੜੇ ਇਕ ਪਲਾਟ ਵਿਚ ਲੈ ਗਿਆ ਸੀ ਤੇ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਪੁਲਸ ਨੇ ਮਾਮਲਾ ਦਰਜ ਕਰ ਕੇ ਸ਼ੁੱਕਰਵਾਰ ਰਾਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8