ਪੰਜਾਬ ''ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ ''ਚ ਕੁੜੀ ਨੂੰ ਲਿਜਾ ਕੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

Friday, Jun 27, 2025 - 01:29 PM (IST)

ਪੰਜਾਬ ''ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ ''ਚ ਕੁੜੀ ਨੂੰ ਲਿਜਾ ਕੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

ਜਲੰਧਰ- ਜਲੰਧਰ ਤੋਂ ਇਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਕ 25 ਸਾਲਾ ਕੁੜੀ ਨੂੰ ਬੇਹੋਸ਼ ਕਰਕੇ ਜਬਰ-ਜ਼ਿਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੀੜਤਾ ਨੇ ਆਪਣੀ ਸ਼ਿਕਾਇਤ ਵਿੱਚ ਪੁਲਸ ਨੂੰ ਦੱਸਿਆ ਕਿ ਉਹ ਦਿਹਾਤੀ ਖੇਤਰ ਦੀ ਰਹਿਣ ਵਾਲੀ ਹੈ ਅਤੇ 15 ਮਈ ਨੂੰ ਬੱਸ ਸਟੈਂਡ ਆਈ ਸੀ, ਜਿੱਥੇ ਉਸ ਦੀ ਮੁਲਾਕਾਤ ਮੋਗਾ ਦੇ ਪਿੰਡ ਲੌਂਗੀਵਿੰਡ ਦੇ ਰਹਿਣ ਵਾਲੇ ਦੋਸ਼ੀ ਪੂਰਨ ਸਿੰਘ ਨਾਲ ਹੋਈ। ਇਸ ਦੌਰਾਨ ਉਹ ਪੀੜਤਾ ਨੂੰ ਧੋਖਾ ਦੇ ਕੇ ਬੱਸ ਸਟੈਂਡ ਦੇ ਨੇੜੇ ਇਕ ਗੈਸਟ ਹਾਊਸ ਵਿੱਚ ਲੈ ਗਿਆ, ਜਿੱਥੇ ਉਸ ਨੇ ਉਸ ਨੂੰ ਬੇਹੋਸ਼ ਕਰਨ ਲਈ ਕੋਈ ਨਸ਼ੀਲੀ ਦਵਾਈ ਸੁੰਘਾਈ।

ਇਹ ਵੀ ਪੜ੍ਹੋ: Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

ਇਸ ਤੋਂ ਬਾਅਦ ਦੋਸ਼ੀ ਨੇ ਸਥਿਤੀ ਦਾ ਫਾਇਦਾ ਉਠਾਉਂਦੇ ਹੋਏ ਉਸ ਨਾਲ ਜਬਰ-ਜ਼ਿਨਾਹ ਕੀਤਾ, ਜਦੋਂ ਉਹ ਹੋਸ਼ ਵਿੱਚ ਆਈ ਤਾਂ ਦੋਸ਼ੀ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਫਿਲਹਾਲ ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਨੀਲੇ ਡਰੰਮ ਨੇ ਉਲਝਾ 'ਤੀ ਪੁਲਸ! ਅੰਦਰਲਾ ਹਾਲ ਵੇਖ ਦਹਿਲੇ ਲੋਕ, ਪੂਰਾ ਮਾਮਲਾ ਕਰੇਗਾ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News