ਖੰਨਾ : ਕੁੜੀ ਵਲੋਂ ਰਿਸ਼ਤੇਦਾਰ ''ਤੇ ਬਲਾਤਕਾਰ ਦੀ ਕੋਸ਼ਿਸ਼ ਦੇ ਦੋਸ਼

Saturday, Aug 17, 2019 - 04:27 PM (IST)

ਖੰਨਾ : ਕੁੜੀ ਵਲੋਂ ਰਿਸ਼ਤੇਦਾਰ ''ਤੇ ਬਲਾਤਕਾਰ ਦੀ ਕੋਸ਼ਿਸ਼ ਦੇ ਦੋਸ਼

ਖੰਨਾ (ਵਿਪਨ) : ਖੰਨਾ ਦੇ ਪਿੰਡ ਬੋਪੁਰ 'ਚ ਇਕ ਗਰੀਬ ਪਰਿਵਾਰ ਦੀ 18 ਸਾਲਾ ਕੁੜੀ ਨੇ ਆਪਣੇ ਹੀ ਰਿਸ਼ਤੇਦਾਰ 'ਤੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਦੇ ਦੋਸ਼ ਲਾਏ ਹਨ। ਫਿਲਹਾਲ ਪੁਲਸ ਵਲੋਂ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਪੁਲਸ ਨੂੰ ਦਿੱਤੀ ਜਾਣਕਾਰੀ ਮੁਤਾਬਕ ਪੀੜਤਾ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਕੰਮ 'ਤੇ ਗਏ ਹੋਏ ਸਨ ਕਿ ਇੰਨੇ 'ਚ ਉਨ੍ਹਾਂ ਦਾ ਰਿਸ਼ਤੇਦਾਰ ਗੁਰਪ੍ਰੀਤ ਆਇਆ ਅਤੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ।

ਬਾਅਦ 'ਚ ਉਕਤ ਵਿਅਕਤੀ ਨੇ ਪੀੜਤਾ ਦੇ ਗੁਪਤ ਅੰਗ 'ਤੇ ਵੀ ਸੱਟਾਂ ਮਾਰੀਆਂ ਅਤੇ ਫਿਰ ਫਰਾਰ ਹੋ ਗਿਆ। ਫਿਲਹਾਲ ਪੀੜਤਾ ਦਾ ਖੰਨਾ ਦੇ ਸਿਵਲ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਪੀੜਤਾ ਦੀ ਮਾਂ ਦਾ ਕਹਿਣਾ ਹੈ ਕਿ ਪੁਲਸ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਸ ਦੀ ਮੰਗ ਹੈ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਸਖਤ ਸਜ਼ਾ ਦਿੱਤੀ ਜਾਵੇ। ਜਦੋਂ ਇਸ ਬਾਰੇ ਖੰਨਾ ਦੇ ਐੱਸ. ਪੀ. (ਡੀ.) ਜਸਬੀਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਪੀੜਤਾ ਦੇ ਬਿਆਨਾਂ 'ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ। 
 


author

Babita

Content Editor

Related News