ਖੰਨਾ 'ਚ 8 ਸਾਲਾਂ ਦੀ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ, ਧੀ ਦੀ ਹਾਲਤ ਦੇਖ ਪਿਓ ਦੇ ਉੱਡੇ ਹੋਸ਼
Wednesday, Oct 04, 2023 - 12:14 PM (IST)

ਖੰਨਾ (ਸੁਖਵਿੰਦਰ ਕੌਰ) : ਖੰਨਾ 'ਚ 8 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੰਨਾ ਪੁਲਸ ਵਲੋਂ ਜਬਰ-ਜ਼ਿਨਾਹ ਕਰਨ ਵਾਲੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੈੱਸ ਕਾਨਫਰੰਸ ਦੌਰਾਨ ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ 1.10.2023 ਨੂੰ ਮੁਦਈ ਵਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ ਸੀ ਕਿ ਉਸਦੀ 8 ਸਾਲ ਦੀ ਮਾਸੂਮ ਧੀ ਨਾਲ ਨਾ-ਮਾਲੂਮ ਨੌਜਵਾਨ ਵਲੋਂ ਜ਼ਬਰਦਸਤੀ ਕੀਤੀ ਗਈ।
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ, ਵਿਜੀਲੈਂਸ ਨੇ ਕੱਸੀ ਕਮਰ
ਮੁੱਦਈ ਮਿਤੀ 1.10.2023 ਦਿਹਾੜੀ ਨਾ ਮਿਲਣ ਕਰ ਕੇ ਘਰ ਵਾਪਸ ਆਇਆ ਤਾਂ ਉਸ ਨੇ ਦੇਖਿਆ ਕਿ ਕਮਰੇ ਦਾ ਦਰਵਾਜ਼ਾ ਬੰਦ ਸੀ ਤਾਂ ਉਸ ਨੇ ਖਿੜਕੀ ਰਾਹੀਂ ਦੇਖਿਆ ਕਿ ਇੱਕ ਨਾ-ਮਾਲੂਮ ਨੌਜਵਾਨ ਉਸ ਦੀ ਮਾਸੂਮ ਧੀ ਨਾਲ ਜ਼ਬਰਦਸਤੀ ਕਰ ਰਿਹਾ ਸੀ, ਜਿਸ ਨੂੰ ਦੇਖ ਕੇ ਪਿਤਾ ਦੀ ਹੋਸ਼ ਉੱਡ ਗਏ।
ਇਹ ਵੀ ਪੜ੍ਹੋ : ਲੁਧਿਆਣਾ 'ਚ ਮਾਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ, ਮਚ ਗਈ ਹਫੜਾ-ਦਫੜੀ
ਇਸ ਦੀ ਇਤਲਾਹ ਮਿਲਣ ’ਤੇ ਮੁਕੱਦਮਾ ਦਰਜ ਕੀਤਾ ਗਿਆ। ਮੁੱਦਈ ਵਲੋਂ ਨਾ-ਮਾਲੂਮ ਨੌਜਵਾਨ ਦੀ ਸ਼ਨਾਖਤ ਮਹਿੰਦਰ, ਵਾਸੀ ਯੂ. ਪੀ. ਉਮਰ 26 ਸਾਲ ਵਜੋਂ ਕੀਤੀ ਗਈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8