ਲੁਧਿਆਣਾ 'ਚ ਗੁਆਂਢੀ ਨੇ 11 ਸਾਲਾਂ ਦੀ ਕੁੜੀ ਨਾਲ ਟੱਪੀਆਂ ਹੱਦਾਂ, ਡਰਾ-ਧਮਕਾ ਕੇ ਕੀਤਾ ਜਬਰ-ਜ਼ਿਨਾਹ

Wednesday, May 24, 2023 - 12:54 PM (IST)

ਲੁਧਿਆਣਾ 'ਚ ਗੁਆਂਢੀ ਨੇ 11 ਸਾਲਾਂ ਦੀ ਕੁੜੀ ਨਾਲ ਟੱਪੀਆਂ ਹੱਦਾਂ, ਡਰਾ-ਧਮਕਾ ਕੇ ਕੀਤਾ ਜਬਰ-ਜ਼ਿਨਾਹ

ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਬੀਤੀ ਰਾਤ ਇਕ 11 ਸਾਲ ਦੀ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ 'ਚ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪੀੜਤ ਕੁੜੀ ਦੀ ਭੂਆ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਭਰਾ ਆਪਣੇ 3 ਬੱਚਿਆਂ ਨਾਲ ਰਹਿੰਦਾ ਹੈ ਅਤੇ ਭਰਜਾਈ ਆਪਣੇ ਮਾਪਿਆਂ ਦੇ ਰਹਿੰਦੀ ਹੈ।

ਇਹ ਵੀ ਪੜ੍ਹੋ : 7ਵੀਂ ਜਮਾਤ 'ਚ ਪੜ੍ਹਦੀ ਨਾਬਾਲਗ ਕੁੜੀ ਨਾਲ Gangrape, ਸਰਕਾਰੀ ਸਕੂਲ 'ਚ ਪੜ੍ਹਦੇ ਨਾਬਾਲਗ ਮੁੰਡਿਆਂ ਨੇ ਕੀਤਾ ਕਾਰਾ

ਉਸ ਦਾ ਭਰਾ ਕੱਪੜੇ ਵੇਚਣ ਲਈ ਪੰਜਾਬ ਤੋਂ ਬਾਹਰ ਵੀ ਜਾਂਦਾ ਰਹਿੰਦਾ ਹੈ। ਉਸ ਦੀ ਭਤੀਜੀ ਨੇ ਬੀਤੇ ਦਿਨੀਂ ਉਸ ਨੂੰ ਦੱਸਿਆ ਕਿ ਜਦੋਂ ਉਸ ਦਾ ਪਿਤਾ ਬਾਹਰ ਗਿਆ ਹੋਇਆ ਸੀ ਤਾਂ ਉਸ ਦੇ ਘਰ ਦੇ ਨਾਲ ਰਹਿਣ ਵਾਲੇ ਇਕ ਵਿਅਕਤੀ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ Live ਹੋ ਕੇ ਪੰਜਾਬ ਵਾਸੀਆਂ ਨੂੰ ਕੀਤੀ ਅਪੀਲ, ਤੁਸੀਂ ਵੀ ਸੁਣੋ

ਵਿਅਕਤੀ ਨੇ ਉਸ ਨੂੰ ਧਮਕਾਇਆ ਵੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News