ਸੁੱਤੀ ਪਈ ਬੱਚੀ ਨੂੰ ਚੁੱਕ ਕੇ ਲੈ ਗਿਆ 3 ਬੱਚਿਆਂ ਦਾ ਪਿਓ, ਜਬਰ-ਜ਼ਿਨਾਹ ਕਰਨ ਮਗਰੋਂ ਮਾਂ ਕੋਲ ਛੱਡ ਗਿਆ

Saturday, Jun 29, 2024 - 10:40 AM (IST)

ਸੁੱਤੀ ਪਈ ਬੱਚੀ ਨੂੰ ਚੁੱਕ ਕੇ ਲੈ ਗਿਆ 3 ਬੱਚਿਆਂ ਦਾ ਪਿਓ, ਜਬਰ-ਜ਼ਿਨਾਹ ਕਰਨ ਮਗਰੋਂ ਮਾਂ ਕੋਲ ਛੱਡ ਗਿਆ

ਲੁਧਿਆਣਾ (ਰਿਸ਼ੀ) : ਇੱਥੇ ਆਪਣੀ ਮਾਂ ਦੇ ਨਾਲ ਸੁੱਤੀ ਹੋਈ 7 ਸਾਲ ਦੀ ਬੱਚੀ ਨੂੰ ਸ਼ਰਾਬ ਦੇ ਨਸ਼ੇ ’ਚ ਧੁੱਤ 3 ਬੱਚਿਆਂ ਦਾ ਪਿਤਾ ਜ਼ਬਰਦਸਤੀ ਚੁੱਕ ਕੇ ਲੈ ਗਿਆ ਅਤੇ ਉਸ ਨਾਲ ਜਬਰ-ਜ਼ਿਨਾਹ ਕਰਕੇ ਸਵੇਰੇ ਉਸ ਨੂੰ ਉਸ ਦੀ ਮਾਂ ਕੋਲ ਛੱਡ ਕੇ ਵਾਪਸ ਚਲਾ ਗਿਆ। ਮਾਸੂਮ ਦੇ ਪ੍ਰਾਈਵੇਟ ਪਾਰਟ ’ਚੋਂ ਖੂਨ ਨਿਕਲਦਾ ਦੇਖ ਕੇ ਮਾਂ ਵੱਲੋਂ ਪੁੱਛਣ ’ਤੇ ਉਸ ਨੇ ਸਾਰੀ ਗੱਲ ਦੱਸੀ। ਇਸ ਮਾਮਲੇ ’ਚ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ 376-ਏ, ਬੀ, ਪੋਸਕੋ ਐਕਟ ਤਹਿਤ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬੱਚੀ ਦਾ ਮੈਡੀਕਲ ਕਰ ਕੇ ਪਾਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਕ ਲੱਖ ਤੋਂ ਵੱਧ ਪੈਨਸ਼ਨ ਧਾਰਕਾਂ ਨੂੰ ਸਰਕਾਰ ਨੇ ਦਿੱਤਾ ਝਟਕਾ, ਕੀਤੀ ਵੱਡੀ ਕਾਰਵਾਈ

ਜਾਂਚ ਅਧਿਕਾਰੀ ਰਜਿੰਦਰ ਕੁਮਾਰ ਅਨੁਸਾਰ ਫੜ੍ਹੇ ਗਏ ਮੁਲਜ਼ਮ ਦੀ ਪਛਾਣ ਪ੍ਰਮੋਦ ਕੁਮਾਰ (45) ਨਿਵਾਸੀ ਦਾਣਾ ਮੰਡੀ, ਗਿੱਲ ਰੋਡ ਵਜੋਂ ਹੋਈ ਹੈ, ਜੋ ਕਿ ਡਰਾਈਵਰ ਹੈ। ਮੁਲਜ਼ਮ ਦੇ ਆਪਣੇ 3 ਬੱਚੇ ਹਨ, ਜੋ ਆਪਣੀ ਮਾਂ ਨਾਲ ਯੂ. ਪੀ. ’ਚ ਰਹਿੰਦੇ ਹਨ। ਜਿੱਥੇ ਮਾਸੂਮ ਬੱਚੀ ਰਹਿੰਦੀ ਸੀ, ਮੁਲਜ਼ਮ ਵੀ ਉਸੇ ਵਿਹੜੇ ’ਚ ਰਹਿੰਦਾ ਸੀ।

ਇਹ ਵੀ ਪੜ੍ਹੋ : ਪੁਲਸ ਵੱਲੋਂ ਨਸ਼ਿਆਂ ਦੇ ਦੋ ਗਿਰੋਹਾਂ ਦਾ ਪਰਦਾਫਾਸ਼, 9.2 ਕਿਲੋ ਹੈਰੋਇਨ ਸਣੇ ਤਿੰਨ ਕਾਬੂ

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮਾਂ ਨੇ ਦੱਸਿਆ ਕਿ ਰਾਤ ਨੂੰ ਉਹ ਵਿਹੜੇ ’ਚ ਬਾਹਰ ਸੁੱਤੇ ਸੀ। ਅਗਲੇ ਦਿਨ ਸਵੇਰੇ ਉੱਠ ਕੇ ਦੇਖਿਆ ਤਾਂ ਬੱਚੀ ਨੇ ਕੱਪੜੇ ਨਹੀਂ ਪਾਏ ਹੋਏ ਸਨ ਅਤੇ ਖੂਨ ਨਿਕਲ ਰਿਹਾ ਸੀ। ਜਦੋਂ ਬੱਚੀ ਤੋਂ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਕਤ ਮੁਲਜ਼ਮ ਰਾਤ ਨੂੰ ਚੁੱਕ ਕੇ ਆਪਣੇ ਨਾਲ ਲੈ ਗਿਆ ਅਤੇ ਜਬਰ-ਜ਼ਿਨਾਹ ਕੀਤਾ। ਜਦੋਂ ਉਸ ਨੇ ਸ਼ੋਰ ਮਚਾਉਣਾ ਚਾਹਿਆ ਤਾਂ ਉਸ ਦੇ ਥੱਪੜ ਮਾਰ ਕੇ ਧਮਕਾਇਆ ਅਤੇ ਬਾਅਦ ’ਚ ਕਮਰੇ ’ਚ ਛੱਡ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News