ਜ਼ੀਰਕਪੁਰ 'ਚ ਪੇਂਟਰ ਦਾ ਸ਼ਰਮਨਾਕ ਕਾਰਾ, 3 ਸਾਲਾ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Sunday, May 01, 2022 - 10:28 AM (IST)

ਜ਼ੀਰਕਪੁਰ 'ਚ ਪੇਂਟਰ ਦਾ ਸ਼ਰਮਨਾਕ ਕਾਰਾ, 3 ਸਾਲਾ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਜ਼ੀਰਕਪੁਰ (ਮੇਸ਼ੀ) : ਜ਼ੀਰਕਪੁਰ ਦੇ ਬਲਟਾਣਾ 'ਚ ਇਕ ਪੇਂਟਰ ਵੱਲੋਂ ਵੱਲੋਂ 3 ਸਾਲਾ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ ਹੈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਪੰਕਜ ਮਹਾਂਤੋ (30) ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਕਿਰਾਏਦਾਰ ਬਲਟਾਣਾ ਵੱਜੋਂ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਸੰਮਨ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਉਹ ਪੇਂਟਰ ਦਾ ਕੰਮ ਕਰਦਾ ਹੈ। ਉਸ ਨੇ 3 ਸਾਲਾ ਮਾਸੂਮ ਬੱਚੀ ਨੂੰ ਇਕੱਲੀ ਦੇਖ ਕੇ ਉਸ ਨਾਲ ਜ਼ਬਰ-ਜ਼ਿਨਾਹ ਕੀਤਾ, ਜਿਸ ਤੋਂ ਬਾਅਦ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ ਹੈ। ਫਿਲਹਾਲ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ : ਪਟਿਆਲਾ ਹਿੰਸਾ 'ਤੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, IG, SSP ਤੇ SP ਦਾ ਤਬਾਦਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News