ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਵਾਲੇ ਖਿਲਾਫ ਕੇਸ ਦਰਜ

06/20/2018 6:25:25 AM

ਚੰਡੀਗੜ੍ਹ,   (ਸੰਦੀਪ)-  ਸੈਕਟਰ-26 ਥਾਣਾ ਖੇਤਰ ਦੇ ਇਕ ਨਿੱਜੀ ਕਾਲਜ ਵਿਚ ਪੜ੍ਹਨ ਵਾਲੀ 21 ਸਾਲਾ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ਵਿਚ ਸੈਕਟਰ-26 ਥਾਣਾ ਪੁਲਸ ਨੇ ਪੰਜਾਬ ਨਿਵਾਸੀ ਗੁਰਦੀਪ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਮੁਲਜ਼ਮ ਦੀ ਭਾਲ ਵਿਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਅਨੁਸਾਰ ਮੁਲਜ਼ਮ ਪੀੜਤਾ ਨੂੰ ਜਾਣਦਾ ਸੀ ਤੇ ਇਸੇ ਜਾਣ-ਪਛਾਣ ਦਾ ਫਾਇਦਾ ਚੁੱਕ ਕੇ ਉਹ ਉਸ ਦੇ ਕਮਰੇ ਵਿਚ ਗਿਆ ਤੇ ਉਸ ਨਾਲ ਜਬਰ-ਜ਼ਨਾਹ ਕੀਤਾ।