ਲੁਧਿਆਣਾ 'ਚ 4 ਸਾਲਾ ਬੱਚੀ ਨਾਲ ਜਬਰ-ਜ਼ਿਨਾਹ, ਚਾਕਲੇਟ ਦੇਣ ਬਹਾਨੇ ਵਿਅਕਤੀ ਨੇ ਕੀਤਾ ਕਾਰਾ

Sunday, Apr 07, 2024 - 01:55 PM (IST)

ਲੁਧਿਆਣਾ (ਰਾਜ) : ਇੱਥੇ ਪਾਰਕ 'ਚ ਖੇਡ ਰਹੀ 4 ਸਾਲ ਦੀ ਬੱਚੀ ਨੂੰ ਚਾਕਲੇਟ ਦੇਣ ਦੇ ਬਹਾਨੇ ਉਸ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਬੱਚੀ ਨੂੰ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ ਅਤੇ ਦੋਸ਼ੀ ਨੂੰ ਫੜ੍ਹ ਕੇ ਲੋਕਾਂ ਨੇ ਥਾਣਾ ਸਰਾਭਾ ਨਗਰ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਏ ਸਖ਼ਤ ਹੁਕਮ, ਨਾ ਮੰਨਣ ਵਾਲਿਆਂ ਦੀ ਖ਼ੈਰ ਨਹੀਂ

ਜਾਣਕਾਰੀ ਮੁਤਾਬਕ 4 ਸਾਲਾ ਬੱਚੀ ਪਾਰਕ 'ਚ ਖੇਡਣ ਗਈ ਸੀ। ਜਦੋਂ ਕੁੱਝ ਸਮੇਂ ਬਾਅਦ ਉਹ ਘਰ ਵਾਪਸ ਆਈ ਤਾਂ ਖੂਨ ਨਾਲ ਲਥਪਥ ਸੀ। ਪਰਿਵਾਰ ਵਾਲੇ ਉਸ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਜਬਰ-ਜ਼ਿਨਾਹ ਹੋਣ ਦਾ ਸ਼ੱਕ ਜਤਾਇਆ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਸਖ਼ਤ ਹੁਕਮ ਜਾਰੀ, ਨਹੀਂ ਮੰਨੇ ਤਾਂ ਤਨਖ਼ਾਹ ਮਿਲਣੀ ਹੋਵੇਗੀ ਔਖੀ!
ਫਿਲਹਾਲ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ ਅਥੇ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਲੋਕਾਂ ਨੇ ਇਨ੍ਹਂ ਮੰਗਾਂ ਨੂੰ ਲੈ ਕੇ ਪੁਲਸ ਥਾਣੇ ਦੇ ਸਾਹਮਣੇ ਧਰਨਾ ਵੀ ਲਾ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News