ਜਬਰ-ਜ਼ਿਨਾਹ ਮਾਮਲੇ 'ਚ ਫਸੇ ਸਿਮਰਜੀਤ ਬੈਂਸ ਨੂੰ ਜ਼ੋਰਦਾਰ ਝਟਕਾ, ਹਾਈਕੋਰਟ ਨੇ ਖਾਰਿਜ ਕੀਤੀ ਪਟੀਸ਼ਨ

Friday, Jun 10, 2022 - 01:31 PM (IST)

ਜਬਰ-ਜ਼ਿਨਾਹ ਮਾਮਲੇ 'ਚ ਫਸੇ ਸਿਮਰਜੀਤ ਬੈਂਸ ਨੂੰ ਜ਼ੋਰਦਾਰ ਝਟਕਾ, ਹਾਈਕੋਰਟ ਨੇ ਖਾਰਿਜ ਕੀਤੀ ਪਟੀਸ਼ਨ

ਲੁਧਿਆਣਾ (ਮਹੇਸ਼) - ਜਬਰ-ਜ਼ਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਤਮ ਨਗਰ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਹਾਈਕੋਰਟ ਨੇ ਪੀ.ਓ. ਘੋਸ਼ਿਤ ਕਰਨ ਦੇ ਖ਼ਿਲਾਫ਼ ਪਾਈ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸਿਮਰਜੀਤ ਬੈਂਸ ਨੇ ਸੀ.ਬੀ.ਆਈ ਤੋਂ ਮਾਮਲੇ ਦੀ ਜਾਂਚ ਕਰਵਾਉਣ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ, ਉਸ ਨੂੰ ਵੀ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਵਕੀਲ ਹਰੀਸ਼ ਰਾਏ ਢਾਂਦਾ ਵਲੋਂ ਕੀਤੀ ਗਈ ਹੈ। 

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਗੈਂਗਸਟਰ ਗੋਲਡੀ ਬਰਾੜ ਅਤੇ ਰਿੰਦਾ ਵਿਰੁੱਧ ਇੰਟਰਪੋਲ ਵਲੋਂ ਰੈੱਡ ਕਾਰਨਰ ਨੋਟਿਸ ਜਾਰੀ

PunjabKesari

ਪਟੀਸ਼ਨਾਂ ਖਾਰਿਜ ਹੋਣ ਤੋਂ ਬਾਅਦ ਸਿਮਰਜੀਤ ਬੈਂਸ ਵਲੋਂ ਆਪਣੀ ਫੇਸਬੁੱਕ ’ਤੇ ਇਕ ਪੋਸਤ ਸਾਂਝੀ ਕੀਤੀ ਗਈ ਹੈ। ਪੋਸਟ ’ਚ ਬੈਂਸ ਨੇ ਲਿਖਿਆ ਕਿ, ‘‘ਤੁਸੀਂ ਸਰਕਾਰਾਂ ਵਿੱਚ ਸੀ ਸਾਜ਼ਿਸ਼ਾਂ ਕਰਦੇ ਗਏ, ਅਸੀਂ ਵਿਰੋਧ ਵਿੱਚ ਸੀ, ਲੋਕ ਹਿੱਤਾਂ ਲਈ ਆਵਾਜ਼ਾਂ ਚੁੱਕਦੇ ਗਏ, ਨਾਂ ਦਿਨ ਉਹ ਰਹੇ ਨਾ ਇਹ ਰਹਿਣੇ, ਜਿਸਦੀ ਰਗਾਂ ਵਿੱਚ ਫ਼ਤਹਿ ਇਹ ਬੰਦੇ ਕਦੇ ਹਾਰਦੇ ਨਹੀਂ ਹੁੰਦੇ’’ਲੋਕ ਇਨਸਾਫ਼ ਪਾਰਟੀ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ : ਭੈਣ ਦੇ ਪ੍ਰੇਮ ਵਿਆਹ ਤੋਂ ਖਫ਼ਾ ਭਰਾ ਨੇ ਦੋਸਤਾਂ ਨਾਲ ਮਿਲ ਜੀਜੇ ਨੂੰ ਗੋਲੀਆਂ ਨਾਲ ਭੁੰਨਿਆ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਦੀ ਤਤਕਾਲੀ ਵਧੀਕ ਸੈਸ਼ਨ ਜੱਜ ਸ੍ਰੀਮਤੀ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਵੀ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਬੈਂਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਦਲੀਲਾਂ ਸੁਣਨ ਤੋਂ ਬਾਅਦ ਅੱਜ ਬੈਂਸ ਦੀ ਅਗਾਊਂ ਜ਼ਮਾਨਤ ਖਾਰਜ ਕਰਨ ਦਾ ਫ਼ੈਸਲਾ ਸੁਣਾ ਦਿੱਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ’ਤੇ ਭਾਵੁਕ ਹੋਈ ਮਾਤਾ, ਕਿਹਾ-29 ਮਈ ਸਾਡੇ ਲਈ ਕਾਲਾ ਦਿਨ ਚੜ੍ਹਿਆ

ਇਹ ਵੀ ਜਾਣਕਾਰੀ ਮਿਲੀ ਹੈ ਕਿ ਲੁਧਿਆਣਾ ਪੁਲਸ ਨੇ ਲੁਧਿਆਣਾ ਕੋਰਟ ਨੂੰ ਕਿਹਾ ਕਿ ਸਿਮਰਜੀਤ ਬੈਂਸ ਦੇ ਜੋ ਵੀ ਬੈਂਕ ਖਾਤੇ ਜਾਂ ਜ਼ਮੀਨ-ਜਾਇਦਾਦ ਹੈ, ਨੂੰ ਅਟੈਚ ਕੀਤਾ ਜਾਵੇ ਅਤੇ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਦੱਸ ਦੇਈਏ ਕਿ ਵਿਧਵਾ ਜਨਾਨੀ ਦੀ ਸ਼ਿਕਾਇਤ 'ਤੇ ਥਾਣਾ ਡਵੀਜ਼ਨ ਨੰਬਰ-6 ਦੀ ਪੁਲਸ ਨੇ ਅਦਾਲਤ ਦੇ ਹੁਕਮਾਂ 'ਤੇ ਵਿਧਾਇਕ ਬੈਂਸ ਅਤੇ ਹੋਰਨਾਂ ਖ਼ਿਲਾਫ਼ ਜਬਰ-ਜ਼ਿਨਾਹ ਕਰਨ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਸੀ। 

ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News