ਜਬਰ-ਜ਼ਨਾਹ ਦਾ ਦੋਸ਼ੀ ਸਬੂਤਾਂ ਦੀ ਘਾਟ ਕਾਰਨ ਬਰੀ
Saturday, Aug 12, 2017 - 02:27 PM (IST)
ਅਬੋਹਰ(ਸੁਨੀਲ) - ਅਡੀਸ਼ਨਲ ਜ਼ਿਲਾ ਸੈਸ਼ਨ ਜੱਜ ਸੰਦੀਪ ਜੋਸ਼ਨ ਦੀ ਅਦਾਲਤ ਨੇ ਜਬਰ-ਜ਼ਨਾਹ ਦੇ ਦੋਸ਼ੀ ਗਗਨਪ੍ਰੀਤ ਸਿੰਘ ਉਰਫ ਗੱਗੂ ਪੁੱਤਰ ਬਲਕਰਨ ਸਿੰਘ ਦੇ ਵਕੀਲ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਬਾਅਦ ਅਦਾਲਤ ਨੇ ਗਗਨਪ੍ਰੀਤ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ।
ਜਾਣਕਾਰੀ ਮੁਤਾਬਕ ਥਾਣਾ ਖੂਈਆਂ ਸਰਵਰ ਪੁਲਸ ਨੇ ਲੜਕੀ ਦੇ ਪਿਤਾ ਸੁਖਦੇਵ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਉਸਮਾਨਖੇੜਾ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੀ ਨਾਬਾਲਿਗ ਲੜਕੀ ਨੂੰ ਸ਼ਾਦੀ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ 2-12-16 ਨੂੰ ਆਈ. ਪੀ. ਸੀ. ਦੀ ਧਾਰਾ 363, 366 ਏ, 3/4 ਪ੍ਰੋਟੈਕਸ਼ਨ ਐਕਟ ਤਹਿਤ ਗਗਨਪ੍ਰੀਤ ਉਰਫ ਗੱਗੂ ਪੁੱਤਰ ਬਲਕਰਨ ਸਿੰਘ ਤੇ ਅਰਛੂ ਪੁੱਤਰ ਪਪਾ ਸਿੰਘ ਵਾਸੀ ਉਸਮਾਨਖੇੜਾ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਏ. ਐੱਸ. ਆਈ. ਭਗਵਾਨ ਸਿੰਘ ਚੌਕੀ ਇੰਚਾਰਜ ਕਰ ਰਹੇ ਸਨ। ਪੁਲਸ ਵਲੋਂ ਇਸ ਮਾਮਲੇ 'ਚ ਲੜਕੀ ਤੇ ਲੜਕੇ ਨੂੰ ਕਾਬੂ ਕਰਕੇ ਲੜਕੀ ਦਾ ਮੈਡੀਕਲ ਕਰਵਾਇਆ ਗਿਆ। ਜਿਥੇ ਲੜਕੇ ਖਿਲਾਫ ਧਾਰਾ 376 ਦਾ ਵਾਧਾ ਕੀਤਾ ਗਿਆ। ਲੜਕੀ ਦੇ 164 ਦੇ ਬਿਆਨ ਅਦਾਲਤ 'ਚ ਕਰਵਾਏ ਗਏ। ਦੂਜੇ ਪਾਸੇ ਲੜਕੇ ਨੂੰ ਪੁਲਸ ਨੇ ਜਾਂਚ 'ਚੋਂ ਕੱਢ ਦਿੱਤਾ ਸੀ। ਪੁਲਸ ਨੇ ਦੋਸ਼ੀ ਦਾ ਅਦਾਲਤ 'ਚ ਚਲਾਨ ਪੇਸ਼ ਕੀਤਾ। ਅਡੀਸ਼ਨਲ ਜ਼ਿਲਾ ਸੈਸ਼ਨ ਜੱਜ ਸੰਦੀਪ ਜੋਸ਼ਨ ਦੀ ਅਦਾਲਤ 'ਚ ਸਰਕਾਰੀ ਤੇ ਦੋਸ਼ੀ ਦੇ ਵਕੀਲ ਰਾਕੇਸ਼ ਭਠੇਜਾ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਬਾਅਦ ਅਦਾਲਤ ਨੇ ਦੋਸ਼ੀ ਗਗਨਪ੍ਰੀਤ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ।
Related News
ਗ੍ਰਾਂਟਾਂ ਦੀ ਕਮੀ ਕਾਰਨ ਮੂਧੇ ਮੂੰਹ ਡਿੱਗੀ ਸਰਕਾਰ ਦੀ ਸਿੱਖਿਆ ਕ੍ਰਾਂਤੀ, ਵੈਂਡਰਾਂ ਦੀ ਪੇਮੈਂਟਸ ਰੁਕਣ ਨਾਲ ਟੈਂਸ਼ਨ ’ਚ ਸ
