ਧੂਰੀ ਰੇਪ ਕੇਸ: ਬੱਚੀ ਦੇ ਹੱਕ 'ਚ ਆਵਾਜ਼ ਬੁਲੰਦ ਕਰ ਲੋਕਾਂ ਨੇ ਕੀਤੀ ਇਨਸਾਫ ਦੀ ਮੰਗ
Monday, May 27, 2019 - 10:51 AM (IST)

ਧੂਰੀ (ਦਵਿੰਦਰ)—ਬੀਤੇ ਦਿਨ ਧੂਰੀ ਦੇ ਇਕ ਨਿੱਜੀ ਸਕੂਲ 'ਚ ਪੜ੍ਹਨ ਵਾਲੀ ਇਕ ਚਾਰ ਸਾਲਾ ਬੱਚੀ ਨਾਲ ਸਕੂਲ ਦੇ ਬੱਸ ਕੰਡਕਟਰ ਵਲੋਂ ਜਬਰ-ਜ਼ਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਗੁੱਸੇ 'ਚ ਆਏ ਪੀੜਤਾ ਦੇ ਪਰਿਵਾਰਕ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਵਲੋਂ ਇਸ ਮਾਮਲੇ ਨੂੰ ਲੈ ਕੇ ਭਾਰੀ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਬੱਚੀ ਦੇ ਹੱਕ 'ਚ ਆਵਾਜ਼ ਬੁੰਲਦ ਕਰਦਿਆਂ ਇਨਸਾਫ ਦੀ ਮੰਗ ਕੀਤੀ ਹੈ। ਸਕੂਲ ਪ੍ਰਬੰਧਕ ਦੀ ਗ੍ਰਿਫਤਾਰੀ ਨੂੰ ਲੈ ਕੇ ਲੋਕ ਅੱਜ ਸੜਕਾਂ 'ਤੇ ਉਤਰੇ ਆਏ ਹਨ। ਲੋਕਾਂ ਨੇ ਪੁਲਸ ਥਾਣੇ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਕੇ ਰੋਸ ਮਾਰਚ ਕੱਢਦਿਆਂ ਆਪਣੇ ਗੁੱਸੇ ਦਾ ਇਜ਼ਹਾਰ ਕੀਤਾ ਹੈ। ਇਸ ਘਟਨਾ ਨੂੰ ਲੈ ਕੇ ਸ਼ਹਿਰ 'ਚ ਤਣਾਅ ਦਾ ਮਾਹੌਲ ਹੈ ਅਤੇ ਸ਼ਹਿਰ ਦੇ ਸਾਰੇ ਸਕੂਲ ਬੰਦ ਹਨ। ਲੋਕਾਂ ਨੇ ਪੀੜਤਾ ਦੇ ਸਕੂਲ ਨੂੰ ਤਾਲਾ ਲਗਾ ਦਿੱਤਾ ਹੈ।
ਦੱਸ ਦੇਈਏ ਕਿ ਸਥਾਨਕ ਸ਼ਿਸ਼ੂ ਵਾਟਿਕਾ ਧੂਰੀ ਦੀ ਪ੍ਰਬੰਧਕ ਕਮੇਟੀ ਨੇ ਸਕੂਲ ਵੈਨ ਦੇ ਕੰਡਕਟਰ ਅਤੇ ਵਿਦਿਆਰਥਣ ਦੇ ਮਾਪਿਆਂ ਵਲੋਂ ਲਾਏ ਗਏ ਕਥਿਤ ਜਬਰ-ਜ਼ਨਾਹ ਦੇ ਦੋਸ਼ਾਂ ਨੂੰ ਦੇਖਦੇ ਹੋਏ ਕੰਡਕਟਰ ਅਤੇ ਟੀਚਰ ਇੰਚਾਰਜ ਨੂੰ ਤੁਰੰਤ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰਦਿਆਂ ਪੁਲਸ ਨੇ ਮੁਲਜ਼ਮ ਬੱਸ ਕੰਡਕਟਰ ਨੂੰ ਗ੍ਰਿਫਤਾਰ ਕਰਕੇ ਸਕੂਲ ਪ੍ਰੰਬਧਕ ਖਿਲਾਫ ਮਾਮਲਾ ਦਰਜ ਕਰ ਲਿਆ ਸੀ।