ਧੀ ਨੂੰ ਹੋ ਰਿਹਾ ਸੀ ਢਿੱਡ 'ਚ ਦਰਦ, ਦਵਾਈ ਦਿਵਾਉਣ ਗਈ ਮਾਂ ਨੂੰ ਡਾਕਟਰ ਨੇ ਜੋ ਦੱਸਿਆ, ਪੈਰਾਂ ਹੇਠੋਂ ਖ਼ਿਸਕੀ ਜ਼ਮੀਨ

Wednesday, Jun 28, 2023 - 10:51 AM (IST)

ਧੀ ਨੂੰ ਹੋ ਰਿਹਾ ਸੀ ਢਿੱਡ 'ਚ ਦਰਦ, ਦਵਾਈ ਦਿਵਾਉਣ ਗਈ ਮਾਂ ਨੂੰ ਡਾਕਟਰ ਨੇ ਜੋ ਦੱਸਿਆ, ਪੈਰਾਂ ਹੇਠੋਂ ਖ਼ਿਸਕੀ ਜ਼ਮੀਨ

ਫਾਜ਼ਿਲਕਾ (ਸੁਨੀਲ) : ਇੱਥੇ ਫਾਜ਼ਿਲਕਾ ਦੇ ਪਿੰਡ ਸੈਦੋ ਕੇ ਹਿਠਾੜ ਵਿਖੇ ਕਾਲਜ 'ਚ ਪੜ੍ਹਦੀ ਇਕ ਕੁੜੀ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਉਦੋਂ ਪਤਾ ਲੱਗਾ, ਜਦੋਂ ਕੁੜੀ ਨੂੰ ਢਿੱਡ 'ਚ ਦਰਦ ਹੋਇਆ ਤਾਂ ਹਸਪਤਾਲ 'ਚ ਚੈੱਕਅਪ ਦੌਰਾਨ ਉਹ 5 ਮਹੀਨਿਆਂ ਦੀ ਗਰਭਵਤੀ ਨਿਕਲੀ। ਫਿਲਹਾਲ ਪੁਲਸ ਨੇ ਇਸ ਮਾਮਲੇ ਸਬੰਧੀ 2 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਧਿਆਨ ਦੇਣ, ਘਰੋਂ ਨਿਕਲਣ ਤੋਂ ਪਹਿਲਾਂ ਇਹ ਜ਼ਰੂਰ ਪੜ੍ਹੋ

ਜਾਣਕਾਰੀ ਮੁਤਾਬਕ ਪੀੜਤਾ ਨੇ ਦੱਸਿਆ ਕਿ ਬੀਤੇ ਜਨਵਰੀ ਮਹੀਨੇ ਦੌਰਾਨ ਜਦੋਂ ਉਹ ਇਕ ਦਿਨ ਕਾਲਜ ਤੋਂ ਵਾਪਸ ਆ ਰਹੀ ਸੀ ਤਾਂ ਪਿੰਡ ਦੇ 2 ਨੌਜਵਾਨਾਂ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਕਿਸੇ ਨੂੰ ਦੱਸਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਹੁਣ ਜਦੋਂ ਕੁੜੀ ਦੇ ਢਿੱਡ 'ਚ ਦਰਦ ਹੋਇਆ ਤਾਂ ਉਸ ਦੇ ਪਰਿਵਾਰ ਵਾਲੇ ਉਸ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਪੀੜਤਾ 5 ਮਹੀਨਿਆਂ ਦੀ ਗਰਭਵਤੀ ਹੈ। ਇਹ ਸੱਚਾਈ ਜਾਣ ਕੇ ਪੀੜਤਾ ਦੀ ਮਾਂ ਬੁਰੀ ਤਰ੍ਹਾਂ ਟੁੱਟ ਗਈ।

ਇਹ ਵੀ ਪੜ੍ਹੋ : ਸਿਟੀ ਬਿਊਟੀਫੁੱਲ 'ਚ ਮਾਨਸੂਨ ਨੂੰ ਲੈ ਕੇ ਤਾਜ਼ਾ ਅਪਡੇਟ, ਪ੍ਰੀ-ਮਾਨਸੂਨ ਨੇ ਮੌਸਮ ਕੀਤਾ ਠੰਡਾ

ਉਸ ਨੇ ਰੋਂਦੇ ਹੋਇਆ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਉਨ੍ਹਾਂ ਦੇ ਇਕ ਬੱਚੇ ਨੂੰ ਕੈਂਸਰ ਹੈ। ਉਸ ਨੇ ਦੱਸਿਆ ਕਿ ਉਸ ਦੀ ਧੀ ਨਾਲ ਜੋ ਵੀ ਹੋਇਆ ਹੈ, ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਫਿਲਹਾਲ ਸਦਰ ਥਾਣਾ ਪੁਲਸ ਨੇ ਇਸ ਮਾਮਲੇ 'ਚ 2 ਨੌਜਵਾਨਾਂ ਖ਼ਿਲਾਫ਼ ਜਬਰ-ਜ਼ਿਨਾਹ ਦਾ ਮੁਕੱਦਮਾ ਦਰਜ ਕਰ ਲਿਆ ਹੈ। ਐੱਸ. ਐੱਚ. ਓ. ਪਰਮਜੀਤ ਕੁਮਾਰ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News