ਪਾਇਲ ‘ਚ ਗ੍ਰੰਥੀ ਸਿੰਘ ਦੀ ਪਤਨੀ ਨਾਲ ਨਾਬਾਲਗ ਨੇ ਕੀਤਾ ਜਬਰ-ਜ਼ਿਨਾਹ

Wednesday, Jan 17, 2024 - 04:17 PM (IST)

ਪਾਇਲ ‘ਚ ਗ੍ਰੰਥੀ ਸਿੰਘ ਦੀ ਪਤਨੀ ਨਾਲ ਨਾਬਾਲਗ ਨੇ ਕੀਤਾ ਜਬਰ-ਜ਼ਿਨਾਹ

ਪਾਇਲ (ਵਿਨਾਇਕ) : ਪਾਇਲ ਸਬ-ਡਵੀਜ਼ਨ ਦੇ ਥਾਣਾ ਮਲੌਦ ਦੇ ਇੱਕ ਪਿੰਡ 'ਚ ਗ੍ਰੰਥੀ ਸਿੰਘ ਦੀ ਸੇਵਾ ਕਰ ਰਹੇ ਨੌਜਵਾਨ ਦੀ ਪਤਨੀ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਮਲੌਦ ਨੇ ਦੱਸਿਆ ਕਿ ਮਹਿਲਾ ਏ. ਐੱਸ. ਆਈ. ਸਰਬਜੀਤ ਕੌਰ ਨੇ ਸਿਵਲ ਹਸਪਤਾਲ ਮਲੋਦ ਤੋਂ ਪੀੜਤਾ ਦਾ ਮੈਡੀਕਲ ਕਰਵਾਉਣ ਉਪਰੰਤ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਗੁਰਵੀਰ ਸਿੰਘ ਉਰਫ਼ ਗੋਰਾ (17) ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਧੌਲ ਕਲਾਂ ਖ਼ਿਲਾਫ਼ ਜਬਰ-ਜ਼ਿਨਾਹ, ਕੁੱਟਮਾਰ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਮਾਮਲਾ ਦਰਜ ਕਰਕੇ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੀੜਤ ਔਰਤ ਨੇ ਪੁਲਸ ਨੂੰ ਦੱਸਿਆ ਕਿ ਮੁਲਜ਼ਮ ਉਸ ਤੋਂ ਰੋਜ਼ਾਨਾ ਦੁੱਧ ਖਰੀਦਦਾ ਸੀ। ਬੀਤੇ ਦਿਨ ਜਦੋਂ ਉਹ ਘਰ 'ਚ ਇਕੱਲੀ ਸੀ ਤਾਂ ਦੁਪਹਿਰ ਕਰੀਬ 12.30 ਵਜੇ ਉਹ ਰੋਜ਼ਾਨਾ ਦੀ ਤਰ੍ਹਾਂ ਦੁੱਧ ਲੈਣ ਆਇਆ ਅਤੇ ਬਾਬਾ ਜੀ ਬਾਰੇ ਪੁੱਛਣ 'ਤੇ ਕਿੱਥੇ ਹਨ ਤਾਂ ਮੈਂ ਉਸ ਨੂੰ ਦੱਸਿਆ ਕਿ ਉਹ ਕਿਸੇ ਕੰਮ ਲਈ ਲੁਧਿਆਣਾ ਗਏ ਹੋਏ ਹਨ। ਇਸ ਦੌਰਾਨ ਮੁਲਜ਼ਮ ਨੇ ਇਕੱਲੇ ਹੋਣ ਦਾ ਫ਼ਾਇਦਾ ਚੁੱਕਦਿਆਂ ਮੈਨੂੰ ਕਮਰੇ ਅੰਦਰ ਖਿੱਚ ਕੇ ਲੈ ਗਿਆ। ਜਿੱਥੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੇਰੇ ਨਾਲ ਜਬਰ-ਜ਼ਿਨਾਹ ਕੀਤਾ ਗਿਆ। ਇਸ ਦੌਰਾਨ ਮੁਲਜ਼ਮ ਨੇ ਉਸ ਦੇ ਕੱਪੜੇ ਵੀ ਪਾੜ ਦਿੱਤੇ, ਪੇਟ ਵਿੱਚ ਲੱਤਾਂ ਮਾਰੀਆਂ ਅਤੇ ਕਿਸੇ ਨੂੰ ਨਾ ਦੱਸਣ ਦੀ ਧਮਕੀ ਦਿੰਦਾ ਹੋਇਆ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


author

Babita

Content Editor

Related News