ਵਿਆਹੇ ਵਰੇ ਬੰਦੇ ਨੇ ਨਾਬਾਲਗਾ ਨੂੰ ਬਣਾਇਆ ਹਵਸ ਦਾ ਸ਼ਿਕਾਰ, ਸਾਰੀ ਰਾਤ...
Saturday, Jun 14, 2025 - 02:06 PM (IST)

ਲੁਧਿਆਣਾ (ਤਰੁਣ)- ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਇਕ ਵਿਅਕਤੀ ਨੇ 16 ਸਾਲ ਦੀ ਨਾਬਾਲਗ ਲੜਕੀ ਨੂੰ ਵਰਗਲਾ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਜਦੋਂ ਲੜਕੀ ਘਰ ਪਹੁੰਚੀ ਤਾਂ ਉਸ ਨੇ ਆਪਣੀ ਮਾਂ ਨੂੰ ਸਾਰੀ ਘਟਨਾ ਬਾਰੇ ਦੱਸਿਆ, ਜਿਸ ਤੋਂ ਬਾਅਦ ਪੀੜਤ ਪਰਿਵਾਰ ਦਰੇਸੀ ਥਾਣੇ ਪਹੁੰਚਿਆ ਅਤੇ ਸਿੱਧੇ ਥਾਣਾ ਇੰਚਾਰਜ ਨੂੰ ਮਿਲਿਆ ਅਤੇ ਘਟਨਾ ਬਾਰੇ ਜਾਣਕਾਰੀ ਦਿੱਤੀ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਵਿਰੁੱਧ ਕੇਸ ਦਰਜ ਕਰ ਕੇ ਛਾਪਾ ਮਾਰ ਕੇ ਦੋਸ਼ੀ ਨੂੰ ਫੜ ਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਜਾਣੋ ਕਿੱਥੇ ਚੱਲੇਗੀ ਲੂ ਤੇ ਕਿੱਥੇ ਪਵੇਗਾ ਮੀਂਹ
ਦੋਸ਼ੀ ਦੀ ਪਛਾਣ ਸਮੀਰ ਪੁੱਤਰ ਹਰੀਸ਼ ਵਾਸੀ ਗਲੀ ਨੰ. 2, ਕੰਡੇ ਵਾਲੀ ਗਲੀ, ਕਾਰਾਬਾਰਾ ਰੋਡ ਵਜੋਂ ਹੋਈ ਹੈ। ਪੀੜਤ ਦੀ ਮਾਂ ਨੇ ਦੱਸਿਆ ਕਿ ਉਹ ਕਾਰਾਬਾਰਾ ਰੋਡ ’ਤੇ ਸਥਿਤ ਇਲਾਕੇ ’ਚ ਕਿਰਾਏ ਦੇ ਕਮਰੇ ’ਚ ਰਹਿੰਦੇ ਹਨ। ਲਗਭਗ 3 ਦਿਨ ਪਹਿਲਾਂ ਉਸ ਦੀ 16 ਸਾਲ ਦੀ ਧੀ ਕਰਿਆਨੇ ਦਾ ਸਾਮਾਨ ਖਰੀਦਣ ਗਈ ਸੀ। ਉਹ ਅਗਲੇ ਦਿਨ ਘਰ ਵਾਪਸ ਆਈ। ਧੀ ਨੇ ਰੋਂਦਿਆਂ ਦੱਸਿਆ ਕਿ ਸਮੀਰ, ਜੋ ਕਿ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ, ਉਸ ਨੂੰ ਖਾਣ-ਪੀਣ ਦਾ ਲਾਲਚ ਦੇ ਕੇ ਆਪਣੇ ਘਰ ਲੈ ਗਿਆ, ਜਿਥੇ ਸਮੀਰ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ।
ਇਹ ਖ਼ਬਰ ਵੀ ਪੜ੍ਹੋ - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਪਿੰਡ ਕੋਟਲੀ ਦੇ ਵਿਅਕਤੀ ਦੀ ਹੋਈ ਮੌਤ
ਥਾਣਾ ਇੰਚਾਰਜ ਬਲਵੰਤ ਸਿੰਘ ਨੇ ਦੱਸਿਆ ਕਿ ਦੋਸ਼ੀ ਸਮੀਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਆਪਣੇ ਘਰ ਲੈ ਗਿਆ, ਜਿਥੇ ਉਸ ਨੇ ਉਸ ਨੂੰ ਰਾਤ ਭਰ ਰੱਖਿਆ। ਦੋਸ਼ੀ ਸਮੀਰ ਨੇ ਲੜਕੀ ਨਾਲ ਸਰੀਰਕ ਸਬੰਧ ਬਣਾ ਕੇ ਆਪਣੀ ਵਾਸਨਾ ਪੂਰੀ ਕੀਤੀ। ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਵੱਖ-ਵੱਖ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੀੜਤਾ ਦਾ ਸਿਵਲ ਹਸਪਤਾਲ ’ਚ ਡਾਕਟਰੀ ਮੁਆਇਨਾ ਕਰਵਾਇਆ ਗਿਆ ਹੈ। ਦੋਸ਼ੀ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8