ਪੰਜਾਬ ''ਚ ਨਹੀਂ ਰੁਕ ਰਹੀਆਂ ਜਬਰ-ਜ਼ਿਨਾਹ ਦੀਆਂ ਘਟਨਾਵਾਂ, ਹੁਣ 13 ਸਾਲਾਂ ਦੀ ਨਾਬਾਲਗਾ ਹੋਈ ਹਵਸ ਦੀ ਸ਼ਿਕਾਰ

Thursday, Aug 20, 2020 - 06:18 PM (IST)

ਪੰਜਾਬ ''ਚ ਨਹੀਂ ਰੁਕ ਰਹੀਆਂ ਜਬਰ-ਜ਼ਿਨਾਹ ਦੀਆਂ ਘਟਨਾਵਾਂ, ਹੁਣ 13 ਸਾਲਾਂ ਦੀ ਨਾਬਾਲਗਾ ਹੋਈ ਹਵਸ ਦੀ ਸ਼ਿਕਾਰ

ਜਲਾਲਾਬਾਦ (ਸੇਤੀਆ,ਟੀਨੂੰ): ਸ਼ਹਿਰ ਦੀ ਲੱਲਾ ਬਸਤੀ 'ਚ ਇਕ 13 ਸਾਲਾ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਕੁੜੀ ਨੂੰ ਸਿਵਲ ਹਸਪਤਾਲ ਜਲਾਲਾਬਾਦ 'ਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਨਾਬਾਲਗ ਕੁੜੀ ਦੀ ਮਾਤਾ ਦੇ ਬਿਆਨਾਂ ਤੇ ਮੁਹੰਮਦ ਨਾਸਿਰ ਵਾਸੀ ਬਿਹਾਰ ਹਾਲ ਗੁਰੂਹਰਸਹਾਏ ਦੇ ਵਿਰੁੱਧ ਪੋਸਕੋ ਐਕਟ ਧਾਰਾ 376 ਅਧੀਨ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। 

ਇਹ ਵੀ ਪੜ੍ਹੋ:  ਕੀੜੇ ਪੈਣ ਕਾਰਨ ਫ਼ੌਤ ਹੋਈ ਅਫ਼ਸਰਸ਼ਾਹਾਂ ਦੀ 'ਮਾਂ', ਪਹਿਲੀ ਵਾਰ ਕੈਮਰੇ ਸਾਹਮਣੇ ਆਇਆ ਪੁੱਤ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਨੇ ਦੱਸਿਆ ਕਿ ਪੀੜਤ ਦੀ ਮਾਂ ਜੋ ਕਿ ਲੱਲਾ ਬਸਤੀ ਦੀ ਵਾਸੀ ਹੈ ਅਤੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਚਲਾ ਰਹੀ ਸੀ ਅਤੇ 14 ਅਗਸਤ ਨੂੰ ਪੀੜਤ ਕੁੜੀ ਕਿਸੇ ਦੁਕਾਨ ਤੇ ਚੀਜ਼ ਲੈਣ ਲਈ ਗਈ, ਜਿੱਥੇ ਦੋਸ਼ੀ ਉਸ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਅਤੇ 15 ਅਗਸਤ ਨੂੰ ਕੁੜੀ ਵਾਪਸ ਆ ਗਈ। ਇਸ ਤੋਂ ਬਾਅਦ ਉਸਨੇ ਆਪਣੇ ਨਾਲ ਹੋਈ ਜਬਰ-ਜ਼ਿਨਾਹ ਦੀ ਘਟਨਾ ਬਾਰੇ ਜਾਣਕਾਰੀ ਦਿੱਤੀ।ਜਿਸ ਤੋਂ ਬਾਅਦ ਅਗਲੇ ਦਿਨ ਕੁੜੀ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਡੀ.ਐੱਸ.ਪੀ. ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਸਹਾਇਕ ਐੱਸ.ਐੱਚ.ਓ. ਮੈਡਮ ਦੀਪਿਕਾ ਵਲੋਂ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ:  ਇਸ ਪੰਜਾਬੀ ਗੱਭਰੂ ਦੀਆਂ ਬਣਾਈਆਂ ਤਸਵੀਰਾਂ ਖਰੀਦਦੇ ਨੇ ਬਾਲੀਵੁੱਡ ਅਦਾਕਾਰ, ਸ਼ਿਖ਼ਰ ਧਵਨ ਵੀ ਹੈ ਪ੍ਰਸ਼ੰਸਕ


author

Shyna

Content Editor

Related News