ਦੋ ਮੁੰਡਿਆਂ ਨੇ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਕੀਤਾ ਜਬਰ-ਜ਼ਿਨਾਹ, ਫਿਰ ਕਤਲ ਕਰਕੇ ਦਰਿਆ ’ਚ ਸੁੱਟੀ ਲਾਸ਼

Sunday, Apr 10, 2022 - 06:10 PM (IST)

ਦੋ ਮੁੰਡਿਆਂ ਨੇ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਕੀਤਾ ਜਬਰ-ਜ਼ਿਨਾਹ, ਫਿਰ ਕਤਲ ਕਰਕੇ ਦਰਿਆ ’ਚ ਸੁੱਟੀ ਲਾਸ਼

ਪਾਤੜਾਂ (ਅਡਵਾਨੀ) : ਕਸਬਾ ਬਾਦਸ਼ਾਹਪੁਰ ਦੇ ਨਾਲ ਲੱਗਦੇ ਪਿੰਡ ਸਿਉਣਾ ਕਾਠ ’ਚ ਘਰੋਂ ਗਾਇਬ ਹੋਈ ਨਾਬਾਲਗ ਕੁੜੀ ਦੀ ਗੁੱਥੀ ਨੂੰ ਪੁਲਸ ਨੇ ਸੁਲਝਾ ਲਿਆ ਹੈ। ਇਸ ਸੰਬੰਧੀ ਡੀ. ਐੱਸ. ਪੀ. ਪਾਤੜਾਂ ਰਛਪਾਲ ਸਿੱਘ ਨੇ ਦੱਸਿਆ ਕਿ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਨੇ ਉਕਤ ਕੁੜੀ ਨਾਲ ਪਹਿਲਾਂ ਜਬਰ-ਜ਼ਿਨਾਹ ਕੀਤਾ ਅਤੇ ਬਾਅਦ ਵਿਚ ਉਸਨੂੰ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇੰਨਾ ਹੀ ਨਹੀਂ ਮੁਲਜ਼ਮਾਂ ਨੇ ਕਤਲ ਤੋਂ ਬਾਅਦ ਉਸ ਦੀ ਲਾਸ਼ ਨੂੰ ਘੱਗਰ ਦਰਿਆ ਵਿਚ ਸੁੱਟ ਦਿੱਤਾ। ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਕੁੜੀ ਦੀ ਲਾਸ਼ ਪਿੰਡ ਅਰਨੇਟੂ ਦੇ ਘੱਗਰ ਦਰਿਆ ਵਿਚ ਬਰਾਮਦ ਕਰ ਲਈ ਗਈ ਹੈ।

ਇਹ ਵੀ ਪੜ੍ਹੋ : ਬਰਨਾਲਾ : ਪਤਨੀ ਨਾਲ ਹੋਏ ਤਲਾਕ ਦਾ ਸੱਸ ਤੋਂ ਲਿਆ ਬਦਲਾ, ਸ਼ਰੇਆਮ ਚਾਕੂ ਮਾਰ-ਮਾਰ ਕੀਤਾ ਕਤਲ

ਐੱਸ. ਪੀ. ਮੈਡਮ ਸਿਮਰਤ ਕੌਰ ਤੇ ਡੀ. ਐੱਸ. ਪੀ. ਰਛਪਾਲ ਸਿੱਘ ਨੇ ਪੱਤਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਿਤੀ 7/4/22 ਨੂੰ ਨਾਬਾਲਗ ਲੜਕੀ ਰਾਤ ਨੂੰ 10 ਵਜੇ ਗਾਇਬ ਹੋ ਗਈ ਸੀ, ਇਸ ਸੰਬੰਧੀ 8/4/22 ਨੂੰ ਘੱਗਾ ਥਾਣਾ ਵਿਚ ਧਾਰਾ 363/366 ਏ. ਆਈ. ਪੀ. ਸੀ. ਤਹਿਤ ਮਾਮਲਾ ਵੀ ਦਰਜ ਕੀਤਾ ਗਿਆ ਜਿਸ ਦੀ ਪੜਤਾਲ ਕਰਨ ’ਤੇ ਪੁਲਸ ਨੂੰ ਮੁੱਖਬਰੀ ਮਿਲਣ ’ਤੇ ਦੋ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ।

PunjabKesari

ਇਹ ਵੀ ਪੜ੍ਹੋ : ਕਲਯੁੱਗੀ ਸਹੁਰੇ ਦੀਆਂ ਸ਼ਰਮਨਾਕ ਕਰਤੂਤਾਂ ਤੋਂ ਅੱਕੀ ਨੂੰਹ, ਵੱਡਾ ਜਿਗਰਾ ਕਰਕੇ ਅੰਤ ਖੋਲ੍ਹ ਦਿੱਤੀ ਪੋਲ

ਇਸ ਦੌਰਾਨ ਜਦੋਂ ਪੁਲਸ ਨੇ ਉਨ੍ਹਾਂ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਕਬੂਲ ਕਰ ਲਿਆ ਕਿ ਉਨ੍ਹਾਂ ਨੇ ਕੁੜੀ ਨੂੰ ਘੱਗਰ ਦਰਿਆ ਦੇ ਨੇੜੇ ਲਿਜਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਬਾਅਦ ਵਿਚ ਉਸਨੂੰ ਗਲਾ ਘੁੱਟ ਕਤਲ ਕਰ ਦਿੱਤਾ ਅਤੇ ਉਸਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਘੱਗਰ ਦਰਿਆ ਵਿਚ ਸੁੱਟ ਦਿੱਤਾ। ਲਾਸ਼ ਦੀ ਭਾਲ ਕਰਨ ’ਤੇ ਮ੍ਰਿਤਕ ਦੀ ਲਾਸ਼ ਨੂੰ ਪਿੰਡ ਅਰਨੇਟੂ ਘੱਗਰ ਤੋਂ ਬਰਮਾਦ ਕਰ ਲਿਆ ਗਿਆ। ਫੜੇ ਗਏ ਮੁਲਜ਼ਮਾਂ ’ਚੋਂ ਇਕ ਨਾਬਾਲਗ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਦੇ ਗੀਤ ‘ਰੱਖ ਕਿਰਪਾਨਾਂ ਉਤੇ ਖਾਂਦੇ ਰੋਟੀਆਂ’ ’ਤੇ ਬਣਾਈ ਵੀਡੀਓ, ਫਿਰ ਪੁਲਸ ਨੇ ਸਿਖਾਇਆ ਸਬਕ (ਵੀਡੀਓ)

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News