14 ਸਾਲਾ ਨਬਾਲਿਗਾ ਨਾਲ ਜਬਰ-ਜ਼ਨਾਹ, ਦੋਸ਼ੀ ਦੀ ਭਾਲ ਜਾਰੀ

Thursday, Mar 11, 2021 - 02:23 AM (IST)

14 ਸਾਲਾ ਨਬਾਲਿਗਾ ਨਾਲ ਜਬਰ-ਜ਼ਨਾਹ, ਦੋਸ਼ੀ ਦੀ ਭਾਲ ਜਾਰੀ

ਸਮਰਾਲਾ, (ਗਰਗ, ਬੰਗੜ)- ਥਾਣਾ ਸਮਰਾਲਾ ਅਧੀਨ ਪੈਂਦੇ ਇਕ ਪਿੰਡ ਦੀ 14 ਸਾਲਾ ਨਬਾਲਿਗਾ ਨਾਲ ਜਬਰ-ਜ਼ਨਾਹ ਦੀ ਘਟਨਾ ਸਾਹਮਣੇ ਆਈ ਹੈ। ਪੁਲਸ ਨੇ ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਖਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰਦਿਆਂ ਉਸ ਦੀ ਗ੍ਰਿਫਤਾਰੀ ਲਈ ਵੱਖ-ਵੱਖ ਟਿਕਾਣਿਆਂ ’ਤੇ ਛਾਪੇਮਾਰੀ ਵੀ ਕੀਤੀ ਹੈ।
ਮਾਮਲੇ ਦੀ ਪੁਸ਼ਟੀ ਕਰਦਿਆਂ ਥਾਣਾ ਮੁਖੀ ਇੰਸ. ਕੁਲਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ 14 ਸਾਲ ਦੀ ਲੜਕੀ ਸੀਮਾ (ਕਾਲਪਨਿਕ ਨਾਂ) ਨੂੰ ਉਸ ਦੇ ਪਿੰਡ ਦੇ ਹੀ ਇਕ ਨੌਜਵਾਨ ਅੰਮ੍ਰਿਤਪਾਲ ਸਿੰਘ ਉਰਫ ਗੋਲਡੀ ਨੇ ਡਰਾਉਂਦਿਆਂ-ਧਮਕਾਉਂਦਿਆਂ ਲੜਕੀ ਨਾਲ ਜਬਰ-ਜ਼ਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖਿਲਾਫ਼ ਰੇਪ ਦੀ ਧਾਰਾ 376 ਤੋਂ ਇਲਾਵਾ ਡਰਾਉਣ-ਧਮਕਾਉਣ ਅਤੇ ਪੋਸਕੋ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। ਸਮਰਾਲਾ ਪੁਲਸ ਬੜੀ ਸਰਗਰਮੀ ਨਾਲ ਦੋਸ਼ੀ ਦੀ ਭਾਲ ਕਰ ਰਹੀ ਹੈ।
 


author

Bharat Thapa

Content Editor

Related News