25 ਸਾਲਾ ਨੌਜਵਾਨ ਦਾ ਸ਼ਰਮਨਾਕ ਕਾਰਾ, 2 ਸਾਲ ਦੀ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Wednesday, Jul 31, 2024 - 12:11 PM (IST)

ਬਟਾਲਾ (ਸਾਹਿਲ) : 25 ਸਾਲਾ ਨੌਜਵਾਨ ਵੱਲੋਂ 2 ਸਾਲ ਦੀ ਮਾਸੂਮ ਬੱਚੀ ਨਾਲ ਜਬਰਜ਼ਿਨਾਹ ਕਰਨ ਦਾ ਬਹੁਤ ਹੀ ਘਿਨੌਣਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਪੁਲਸ ਚੌਕੀ ਅਰਬਨ ਅਸਟੇਟ ਦੇ ਇੰਚਾਰਜ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ 2 ਸਾਲਾ ਮਾਸੂਮ ਬੱਚੀ ਦੀ ਮਾਂ ਨੇ ਪੁਲਸ ਕੋਲ ਦਰਜ ਕਰਵਾਏ ਬਿਆਨਾਂ 'ਚ ਲਿਖਿਆ ਹੈ ਕਿ ਉਹ ਬਟਾਲਾ ਵਿਖੇ ਫਾਸਟ ਫੂਡ ਦਾ ਕੰਮ ਕਰਦੇ ਹਨ ਅਤੇ ਬੀਤੀ ਸ਼ਾਮ 7 ਵਜੇ ਦੇ ਕਰੀਬ ਉਹ ਆਪਣੀ ਸੱਸ ਨਾਲ ਘਰੇਲੂ ਸਾਮਾਨ ਲੈਣ ਲਈ ਬਾਜ਼ਾਰ ਗਈ ਹੋਈ ਸੀ ਅਤੇ ਕੁਝ ਸਮੇਂ ਵਾਸਤੇ ਆਪਣੀ ਉਕਤ ਬੱਚੀ ਨੂੰ ਆਪਣੇ ਜਾਣ ਪਛਾਣ ਵਾਲੇ ਨੌਜਵਾਨ ਅਭਿਸ਼ੇਕ (25) ਵਾਸੀ ਨੇਪਾਲ ਹਾਲ ਵਾਸੀ ਬਟਾਲਾ, ਜੋ ਕਿ ਬਟਾਲਾ ਵਿਚ ਹੀ ਇਕ ਫਾਸਟ ਫੂਡ ਵਾਲੀ ਦੁਕਾਨ ’ਤੇ ਕੰਮ ਕਰਦਾ ਹੈ, ਕੋਲ ਧਿਆਨ ਰੱਖਣ ਲਈ ਆਪਣੇ ਘਰ ਛੱਡ ਗਈ ਸੀ।

ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ

ਉਸ ਨੇ ਦੱਸਿਆ ਕਿ ਜਦੋਂ ਉਹ ਘਰ ਵਾਪਸ ਆਈ ਤਾਂ ਦੇਖਿਆ ਕਿ ਉਸ ਦੀ ਧੀ ਰੋ ਰਹੀ ਸੀ ਅਤੇ ਉਸ ਦੇ ਗੁਪਤ ਅੰਗ ’ਚੋਂ ਖੂਨ ਵਹਿ ਰਿਹਾ ਸੀ, ਜਦਕਿ ਨੌਜਵਾਨ ਅਭਿਸ਼ੇਕ ਘਰੋਂ ਫਰਾਰ ਹੋ ਚੁੱਕਾ ਸੀ। ਉਕਤ ਬਿਆਨਕਰਤਾ ਔਰਤ ਮੁਤਾਬਕ ਇਸ ਤੋਂ ਬਾਅਦ ਉਸ ਨੇ ਤੁਰੰਤ ਪੁਲਸ ਚੌਕੀ ਅਰਬਨ ਅਸਟੇਟ ਦੀ ਪੁਲਸ ਨੂੰ ਸੂਚਿਤ ਕੀਤਾ ਅਤੇ ਬੱਚੀ ਦੀ ਗੰਭੀਰ ਹਾਲਤ ਨੂੰ ਦੇਖਦੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਤੁਰੰਤ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਚੌਕੀ ਇੰਚਾਰਜ ਨੇ ਦੱਸਿਆ ਕਿ ਬੱਚੀ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮਾਸੂਮੀ ਬੱਚੀ ਦੀ ਮਾਤਾ ਦੇ ਬਿਆਨਾਂ ’ਤੇ ਉਕਤ ਨੌਜਵਾਨ ਖਿਲਾਫ ਮੁਕੱਦਮਾ ਦਰਜ ਕਰ ਦਿੱਤਾ ਹੈ ਤੇ ਮੁਲਜ਼ਮ ਨੂੰ ਫੜਨ ਲਈ ਪੁਲਸ ਵਲੋਂ ਛਾਪੇਮਾਰੀ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News