ਨੌਕਰੀ ਦੇ ਬਹਾਨੇ ਲੜਕੀ ਨਾਲ ਕੀਤਾ ਜਬਰ ਜ਼ਿਨਾਹ, ਪੀੜਤਾ ਪਹੁੰਚੀ ਥਾਣੇ
Tuesday, Nov 29, 2022 - 04:36 AM (IST)
ਜਲੰਧਰ : ਸ਼ਹਿਰ 'ਚ ਨੌਕਰੀ ਦੇ ਬਹਾਨੇ ਇਕ ਲੜਕੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਗੁਰਦਾਸਪੁਰ ਤੋਂ ਬੁਲਾਈ ਗਈ ਲੜਕੀ ਨੂੰ ਨੌਕਰੀ ਦਿਵਾਉਣ ਦੇ ਬਹਾਨੇ ਹੋਟਲ ਵਿੱਚ ਉਸ ਨਾਲ ਜਬਰ ਜ਼ਿਨਾਹ ਕੀਤਾ। ਘਟਨਾ 7 ਅਕਤੂਬਰ ਦੀ ਦੱਸੀ ਜਾ ਰਹੀ ਹੈ, ਜਦੋਂ ਲੜਕੀ ਨਾਲ ਜ਼ਬਰ-ਜਿਨਾਹ ਕੀਤਾ ਗਿਆ ਸੀ, ਜਿਸ ਤੋਂ ਬਾਅਦ ਥਾਣੇ ਪਹੁੰਚੀ ਲੜਕੀ ਨੇ ਦੱਸਿਆ ਕਿ ਉਸ ਨੇ ਬਿਊਟੀਸ਼ੀਅਨ ਦਾ ਕੋਰਸ ਕੀਤਾ ਹੈ। ਉਸ ਨੂੰ ਜਲੰਧਰ ਦੇ ਲਵਜੀਤ ਨਾਂ ਦੇ ਨੌਜਵਾਨ ਨੇ ਨੌਕਰੀ ਦਿਵਾਉਣ ਦੇ ਬਹਾਨੇ ਬੁਲਾਇਆ ਸੀ। ਇਸ ਦੌਰਾਨ ਲਵਜੀਤ ਉਸ ਨੂੰ ਇੱਕ ਹੋਟਲ ਵਿੱਚ ਲੈ ਗਿਆ ਅਤੇ ਉੱਥੇ ਉਸ ਨਾਲ ਜ਼ਬਰਦਸਤੀ ਕੀਤੀ।
ਇਹ ਵੀ ਪੜ੍ਹੋ : ਲਾਰੈਂਸ ਦੇ ਗੁਰਗੇ ਨੇ ਟਰੈਵਲ ਏਜੰਟ ਨੂੰ ਫੋਨ ਕਰ ਕੇ ਮੰਗੀ ਫਿਰੌਤੀ, ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ
ਪੀੜਤਾ ਦਾ ਕਹਿਣਾ ਹੈ ਕਿ ਜਦੋਂ ਉਸ ਨੇ ਰੌਲਾ ਪਾਉਣਾ ਚਾਹਿਆ ਤਾਂ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।ਇਸ ਤੋਂ ਬਾਅਦ ਲੜਕੀ ਮਾਡਲ ਟਾਊਨ ਥਾਣੇ ਗਈ, ਪਰ ਕੋਈ ਸੁਣਵਾਈ ਨਹੀਂ ਹੋਈ। ਲੜਕੀ ਨੇ ਪੁਲਸ ਅਧਿਕਾਰੀਆਂ 'ਤੇ ਸਮਝੌਤਾ ਕਰਨ ਦਾ ਦੋਸ਼ ਵੀ ਲਗਾਇਆ ਹੈ, ਜਿਸ ਤੋਂ ਬਾਅਦ ਲੜਕੀ ਨੇ ਅਦਾਲਤ ਤੱਕ ਪਹੁੰਚ ਕੀਤੀ ਅਤੇ ਅਦਾਲਤ ਨੇ ਹੁਣ ਇਸ ਮਾਮਲੇ 'ਚ ਐਫ.ਆਈ.ਆਰ. ਦਰਜ ਕਰਨ ਦਾ ਹੁਕਮ ਦਿੱਤਾ ਹੈ। ਦੂਜੇ ਪਾਸੇ ਜਦੋਂ ਇਸ ਸਬੰਧੀ ਥਾਣਾ ਮਾਡਲ ਟਾਊਨ ਦੇ ਅਧਿਕਾਰੀ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ, ਉਹ ਇਸ ਦੀ ਜਾਂਚ ਕਰਵਾ ਰਹੇ ਹਨ। ਜੇਕਰ ਸ਼ਿਕਾਇਤ ਸਹੀ ਪਾਈ ਗਈ ਤਾਂ ਕਾਰਵਾਈ ਕੀਤੀ ਜਾਵੇਗੀ।