ਸਕੂਲ ਜਾ ਰਹੀ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ; ਦੋਸ਼ੀ ਗ੍ਰਿਫਤਾਰ

Wednesday, Apr 06, 2022 - 10:06 AM (IST)

ਸਕੂਲ ਜਾ ਰਹੀ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ; ਦੋਸ਼ੀ ਗ੍ਰਿਫਤਾਰ

ਲੁਧਿਆਣਾ (ਅਨਿਲ) : ਥਾਣਾ ਮਿਹਰਬਾਨ ਦੀ ਪੁਲਸ ਨੇ ਬੀਤੀ ਰਾਤ ਇਕ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦਾ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਜਸਪਾਲ ਕਾਲੋਨੀ ਦੇ ਰਹਿਣ ਵਾਲੇ ਪੀੜਤ ਲੜਕੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿਉਂਕਿ ਉਸ ਦੀ 15 ਸਾਲ ਦੀ ਲੜਕੀ ਸਕੂਲ ’ਚ ਪੜ੍ਹਦੀ ਹੈ। ਬੀਤੀ ਰਾਤ ਉਸ ਦੀ ਲੜਕੀ ਨੇ ਦੱਸਿਆ ਕਿ 21 ਮਾਰਚ 2022 ਨੂੰ ਉਹ ਆਪਣੇ ਸਕੂਲ ’ਚ ਸਵੇਰੇ 9 ਵਜੇ ਪੜ੍ਹਨ ਜਾ ਰਹੀ ਸੀ। ਉਸੇ ਸਮੇਂ ਉਨ੍ਹਾਂ ਦੇ ਗੁਆਂਢ ’ਚ ਰਹਿਣ ਵਾਲਾ ਨੌਜਵਾਨ ਸੁਰਜੀਤ ਸਿੰਘ ਪੁੱਤਰ ਰਾਮ ਪ੍ਰਵੇਸ਼ ਵਾਸੀ ਸੁਖਮਣੀ ਐਨਕਲੇਵ ਆਪਣੀ ਸਕੂਟਰੀ ’ਤੇ ਆ ਗਿਆ, ਜਿਸ ਨੇ ਉਸ ਨੂੰ ਜ਼ਬਰਦਸਤੀ ਸਕੂਟਰੀ ’ਤੇ ਬਿਠਾ ਲਿਆ ਅਤੇ ਸਤਲੁਜ ਦਰਿਆ ਵੱਲ ਲੈ ਗਿਆ, ਜਿੱਥੇ ਉਸ ਨੇ ਲੜਕੀ ਨੂੰ ਧਮਕਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ। ਬਾਅਦ ਵਿਚ ਉਸ ਨੂੰ ਧਮਕੀਆਂ ਦਿੰਦੇ ਹੋਏ ਕਿਹਾ ਕਿ ਜੇਕਰ ਕਿਸੇ ਨੂੰ ਕੁਝ ਦੱਸਿਆ ਤਾਂ ਉਸ ਨੂੰ ਜਾਨੋਂ ਮਾਰ ਦੇਵੇਗਾ।

ਇਹ ਵੀ ਪੜ੍ਹੋ : ਨਕੋਦਰ ਥਾਣੇ 'ਚ ਪਿੰਡ ਬਜੂਹਾ ਕਲਾਂ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ ਨੇ ਪੁਲਸ 'ਤੇ ਗੰਭੀਰ ਇਲਜ਼ਾਮ

ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਤੁਰੰਤ ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਸੁਰਜੀਤ ਸਿੰਘ ਖ਼ਿਲਾਫ਼ ਜਬਰ- ਜ਼ਨਾਹ ਕਰਨ ਦਾ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਮੁਲਜ਼ਮ ਤੋਂ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਗੁਰੂਹਰਸਹਾਏ ਦੇ ਨੌਜਵਾਨ ਦੀ ਵਾਇਰਲ ਵੀਡੀਓ ਨੇ ਫੈਲਾਈ ਸਨਸਨੀ, 'ਆਪ' ਕਾਰਕੁਨ ਨੇ ਚੁੱਕੇ ਵੱਡੇ ਸਵਾਲ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Anuradha

Content Editor

Related News