ਸਰਕਾਰੀ ਨੌਕਰੀ ਦਿਵਾਉਣ ਦੇ ਨਾਂ ’ਤੇ ਰਾਸ਼ਟਰੀ ਪੱਧਰ ਦੀ ਖਿਡਾਰਨ ਨਾਲ ਜਬਰ-ਜ਼ਨਾਹ
Thursday, Jun 10, 2021 - 02:54 AM (IST)
ਲੁਧਿਆਣਾ(ਸੰਨੀ)- ਸਰਕਾਰੀ ਨੌਕਰੀ ਦਿਵਾਉਣ ਦੇ ਨਾਂ ’ਤੇ ਰਾਸ਼ਟਰੀ ਪੱਧਰ ਦੀ ਖਿਡਾਰਨ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਲੁਧਿਆਣਾ ਸਿਟੀ ਦੇ ਟਰੈਫਿਕ ਵਿੰਗ ’ਚ ਤਾਇਨਾਤ ਸਬ-ਇੰਸਪੈਕਟਰ ਜਗਜੀਤ ਸਿੰਘ ਅਤੇ ਉਸ ਦੇ 2 ਹੋਰ ਸਾਥੀਆਂ ਮਹਿੰਦਰ ਸਿੰਘ ਅਤੇ ਸਰਬਜੀਤ ਸਿੰਘ ਛੱਬੀ ਖ਼ਿਲਾਫ਼ ਥਾਣਾ ਸਲੇਮ ਟਾਬਰੀ ’ਚ ਪਰਚਾ ਦਰਜ ਕੀਤਾ ਗਿਆ ਹੈ। ਹਾਲਾਂਕਿ ਇਸ ਕੇਸ ’ਚ ਅਜੇ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ, ਜਦੋਂਕਿ ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ’ਚ ਉਨ੍ਹਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਾਉਣੀ ਦੀਆਂ ਫਸਲਾਂ 'ਤੇ ਕੇਂਦਰ ਸਰਕਾਰ ਨੇ 50 ਫ਼ੀਸਦੀ ਤੋਂ ਜ਼ਿਆਦਾ ਵਧਾਈ MSP
ਬੀਤੇ ਹਫਤੇ ਇਕ ਔਰਤ ਨੇ ਪੁਲਸ ਕਮਿਸ਼ਨਰ ਆਫਿਸ ਜਾ ਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਟਰੈਫਿਕ ਵਿੰਗ ’ਚ ਤਾਇਨਾਤ ਜ਼ੋਨ ਇੰਚਾਰਜ ਸਬ-ਇੰਸਪੈਕਟਰ ਜਗਜੀਤ ਸਿੰਘ ਉਸ ਦੇ ਇਕ ਜਾਣਕਾਰ ਮਹਿੰਦਰ ਸਿੰਘ ਜ਼ਰੀਏ ਮਿਲਿਆ ਸੀ। ਵੇਟ ਲਿਫਟਿੰਗ ਦੀ ਰਾਸ਼ਟਰੀ ਪੱਧਰ ਦੀ ਖਿਡਾਰਨ ਹੋਣ ਕਾਰਨ ਸਬ-ਇੰਸਪੈਕਟਰ ਨੇ ਉਸ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਭਰੋਸਾ ਦਿੱਤਾ ਅਤੇ ਉਸ ਨੂੰ ਜਲੰਧਰ ਬਾਈਪਾਸ ਨੇੜੇ ਇਕ ਹੋਟਲ ’ਚ ਬੁਲਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ। ਇਸ ਦੇ ਨਾਲ ਹੀ ਕਥਿਤ ਮੁਲਜ਼ਮ ਨੇ ਉਸ ਦੀ ਅਸ਼ਲੀਲ ਫੋਟੋ ਅਤੇ ਮੋਬਾਇਲ ’ਚ ਵੀਡੀਓ ਬਣਾ ਲਈਆਂ। ਇਸ ਤੋਂ ਬਾਅਦ ਉਸ ਨੂੰ ਬਲੈਕਮੇਲ ਕਰਦੇ ਹੋਏ ਕਈ ਵਾਰ ਵੱਖ-ਵੱਖ ਹੋਟਲਾਂ ’ਚ ਲਿਜਾ ਕੇ ਜਬਰ-ਜ਼ਨਾਹ ਕੀਤਾ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਬਾਰੇ ਗੱਲਬਾਤ ਕਰਨ ਤੋਂ ਇਨਕਾਰ ਕਰ ਕਿਸਾਨਾਂ ਦੇ ਜ਼ਖਮਾਂ ’ਤੇ ਲੂਣ ਨਾ ਛਿੜਕਣ ਤੋਮਰ : ਸੁਖਬੀਰ
ਜਦੋਂ ਔਰਤ ਨੇ ਇਸ ਸਬੰਧੀ ਸਬ-ਇੰਸਪੈਕਟਰ ਦੇ ਜਾਣਕਾਰਾਂ ਨਾਲ ਗੱਲ ਕੀਤੀ ਤਾਂ ਉਹ ਵੀ ਉਸ ਦਾ ਪੱਖ ਹੀ ਲੈਣ ਲੱਗੇ। ਔਰਤ ਦੀ ਸ਼ਿਕਾਇਤ ਤੋਂ ਬਾਅਦ ਏ. ਡੀ. ਸੀ. ਪੀ. ਜ਼ੋਨ-1 ਪ੍ਰਗਿਆ ਜੈਨ ਨੇ ਇਸ ਕੇਸ ਦੀ ਜਾਂਚ ਕੀਤੀ, ਜਿਸ ’ਤੇ ਪੁਲਸ ਵੱਲੋਂ ਇਸ ਕੇਸ ’ਚ ਸਬ-ਇੰਸਪੈਕਟਰ ਜਗਜੀਤ ਸਿੰਘ, ਮਹਿੰਦਰ ਸਿੰਘ, ਸਰਬਜੀਤ ਸਿੰਘ ਛੱਬੀ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ। ਹਾਲਾਂਕਿ ਮੁਲਜ਼ਮ ਅਜੇ ਗ੍ਰਿਫਤਾਰ ਨਹੀਂ ਹੋ ਸਕੇ।
ਇਹ ਵੀ ਪੜ੍ਹੋ : ਬਸਪਾ ਤੇ ਹੋਰ ਪਾਰਟੀਆਂ ਨਾਲ ਗਠਜੋੜ ਬਾਰੇ ਅਕਾਲੀ ਦਲ ਦੀ ਗੱਲਬਾਤ ਅੰਤਿਮ ਪੜਾਅ ’ਤੇ : ਮਲੂਕਾ
ਏ. ਡੀ. ਸੀ. ਪੀ. ਪ੍ਰਗਿਆ ਜੈਨ ਦਾ ਕਹਿਣਾ ਹੈ ਕਿ ਜਬਰ-ਜ਼ਨਾਹ ਕੇਸ ’ਚ ਮੁਲਜ਼ਮਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ, ਨਾਲ ਹੀ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਬ-ਇੰਸਪੈਕਟਰ ਜਗਜੀਤ ਸਿੰਘ ਨਾਲ ਇਸ ਸਬੰਧੀ ਗੱਲਬਾਤ ਨਹੀਂ ਹੋ ਸਕੀ, ਜਦੋਂਕਿ ਸ਼ਿਕਾਇਤ ਦੇ ਸਮੇਂ ਉਨ੍ਹਾਂ ਨੇ ਅਜਿਹੇ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਦੱਸਿਆ ਸੀ।