ਕਲਯੁਗੀ ਪਿਓ ਦੀ ਸ਼ਰਮਨਾਕ ਕਰਤੂਤ, ਨਾਬਾਲਗ ਧੀ ਦੀ ਰੋਲ ਦਿੱਤੀ ਪੱਤ

Monday, May 29, 2023 - 11:46 AM (IST)

ਕਲਯੁਗੀ ਪਿਓ ਦੀ ਸ਼ਰਮਨਾਕ ਕਰਤੂਤ, ਨਾਬਾਲਗ ਧੀ ਦੀ ਰੋਲ ਦਿੱਤੀ ਪੱਤ

ਤਰਨਤਾਰਨ (ਰਮਨ)- ਜ਼ਿਲ੍ਹੇ ਅਧੀਨ ਆਉਂਦੇ ਇਕ ਪਿੰਡ ਦੇ ਨਿਵਾਸੀ ਇਕ ਕਲਯੁਗੀ ਪਿਓ ਵੱਲੋਂ ਆਪਣੀ 17 ਸਾਲਾ ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮੁਲਜ਼ਮ ਦੀ ਭਰਜਾਈ ਦੇ ਬਿਆਨਾਂ ’ਤੇ ਪੀੜਤਾ ਦੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨੌਜਵਾਨਾਂ ਦੀਆਂ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਝਗੜੇ ਦੌਰਾਨ ਲੱਥੀ ਪੱਗ

ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਨਾਮਕ ਔਰਤ ਨੇ ਜ਼ਿਲ੍ਹੇ ਦੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ 26 ਮਈ ਦੀ ਰਾਤ 8 ਵਜੇ ਜਦੋਂ ਉਹ ਆਪਣੇ ਘਰ ’ਚ ਪਰਿਵਾਰ ਸਮੇਤ ਸੁੱਤੀ ਪਈ ਸੀ ਤਾਂ ਉਸ ਦੇ ਗੁਆਂਢ ’ਚ ਰਹਿੰਦੇ ਉਸ ਦੇ ਦਿਓਰ ਦੇ ਘਰ ਅੰਦਰੋਂ ਉਸ ਦੀ ਭਤੀਜੀ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਹ ਆਪਣੇ ਪਤੀ ਸਮੇਤ ਉਸ ਦੇ ਘਰ ਦਾ ਦਰਵਾਜ਼ਾ ਖੋਲ੍ਹ ਕੇ ਅੰਦਰ ਦਾਖ਼ਲ ਹੋਈ ਤਾਂ ਉਸ ਦਾ ਦਿਓਰ ਕੁਲਦੀਪ ਸਿੰਘ ਆਪਣੀ ਛੋਟੀ 17 ਸਾਲਾ ਧੀ ਨਾਲ ਬਿਨਾਂ ਕੱਪੜਿਆਂ ਤੋਂ ਲੇਟਿਆ ਪਿਆ ਸੀ, ਜੋ ਉਸ ਨੂੰ ਵੇਖ ਮੌਕੇ ਤੋਂ ਫ਼ਰਾਰ ਹੋ ਗਿਆ। ਮੁਦਈ ਨੇ ਦੱਸਿਆ ਕਿ ਉਸ ਦੀ ਦਰਾਣੀ ਦੀ ਕੁੱਝ ਸਾਲ ਪਹਿਲਾਂ ਮੌਤ ਹੋ ਚੁੱਕੀ ਸੀ, ਜਿਸ ਤੋਂ ਬਾਅਦ ਉਸ ਦੀ 17 ਸਾਲਾ ਧੀ ਪਿਤਾ ਨਾਲ ਰਹਿੰਦੀ ਸੀ।

ਇਹ ਵੀ ਪੜ੍ਹੋ- ਇਟਲੀ 'ਚ ਵਿਅਕਤੀ ਵੱਲੋਂ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ, ਵੀਡੀਓ ਬਣਾ ਕੀਤੀ ਵਾਇਰਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਮੈਡਮ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਜਬਰ ਜ਼ਿਨਾਹ ਤਹਿਤ ਮਾਮਲਾ ਦਰਜ ਕਰ ਫ਼ਰਾਰ ਮੁਲਜ਼ਮ ਪਿਤਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਰਿਸ਼ਤੇ ਹੋਏ ਤਾਰ-ਤਾਰ, ਪਤੀ ਨੂੰ ਜਾਨੋਂ ਮਾਰਨ ਦੀ ਸਾਜਿਸ਼ ’ਚ ਪਤਨੀ ਨਿਕਲੀ ਮਾਸਟਰ ਮਾਈਂਡ, ਜਾਣੋ ਪੂਰਾ ਮਾਮਲਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

 


author

Shivani Bassan

Content Editor

Related News