ਪੰਜਾਬ 'ਚ ਰਿਸ਼ਤੇ ਹੋਏ ਤਾਰ-ਤਾਰ, ਮਾਮੇ ਵੱਲੋਂ ਭਾਣਜੀ ਨਾਲ ਜਬਰ-ਜ਼ਿਨਾਹ

Sunday, Oct 13, 2024 - 01:24 PM (IST)

ਪੰਜਾਬ 'ਚ ਰਿਸ਼ਤੇ ਹੋਏ ਤਾਰ-ਤਾਰ, ਮਾਮੇ ਵੱਲੋਂ ਭਾਣਜੀ ਨਾਲ ਜਬਰ-ਜ਼ਿਨਾਹ

ਤਪਾ ਮੰਡੀ (ਸ਼ਾਮ, ਗਰਗ)- ਅੱਜ ਦੇ ਯੁੱਗ ’ਚ ਰਿਸ਼ਤੇ ਉਸ ਸਮੇਂ ਤਾਰ-ਤਾਰ ਹੁੰਦੇ ਨਜ਼ਰ ਆਉਂਦੇ ਹਨ। ਤਪਾ ਮੰਡੀ ਵਿਖੇ ਮਾਮੇ ਵੱਲੋਂ ਆਪਣੀ ਹੀ ਨਾਬਾਲਗ ਭਾਣਜੀ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਮੁਖੀ ਇੰਸ. ਸੰਦੀਪ ਸਿੰਘ ਨੇ ਦੱਸਿਆ ਕਿ ਪੀੜਤ ਕੁੜੀ ਦੀ ਮਾਂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦਰਜ ਕਰਵਾਇਆ ਹੈ ਕਿ ਉਸ ਦੇ ਪਤੀ ਨਾਲ ਲਗਭਗ 7 ਸਾਲ ਪਹਿਲਾਂ ਤਕਰਾਰ ਹੋਣ ਕਾਰਨ ਉਸ ਦੀ ਲੜਕੀ ਨਾਨਕੇ ਘਰ ਮਾਮੇ ਅਤੇ ਨਾਨੇ ਕੋਲ ਰਹਿੰਦੀ ਸੀ।

ਉਸ ਨੇ ਦੱਸਿਆ ਕਿ ਮੇਰੀ ਲੜਕੀ 6ਵੀਂ ਕਲਾਸ ’ਚ ਪੜ੍ਹਦੀ ਸੀ ਪਰ ਕੰਮ ਜ਼ਿਆਦਾ ਹੋਣ ਕਾਰਨ ਉਸ ਦੇ ਨਾਨੇ ਨੇ ਉਸ ਨੂੰ ਸਕੂਲੋਂ ਹਟਾ ਲਿਆ। ਮੇਰਾ ਭਰਾ ਨਸ਼ੇ ਦੀ ਆਦੀ ਸੀ ਅਤੇ ਉਸ ਨੇ ਦੋ ਦਿਨ ਪਹਿਲਾਂ ਮੇਰੀ ਧੀ ਨਾਲ ਜਬਰ-ਜ਼ਿਨਾਹ ਕੀਤਾ ਅਤੇ ਉਸ ਨੂੰ ਇਹ ਗੱਲ ਕਿਸੇ ਨੂੰ ਨਾ ਦੱਸਣ ਦੀ ਧਮਕੀ ਵੀ ਦਿੱਤੀ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਗਗਨਦੀਪ ਕੌਰ ਨੇ ਦੱਸਿਆ ਕਿ ਪੀੜਤਾ ਦੀ ਮਾਂ ਦੇ ਬਿਆਨਾਂ ’ਤੇ ਅਮਰਦਾਸ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਜਲੰਧਰ ’ਚ 18 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਹੋਵੇਗੀ ਅਹਿਮ ਮੀਟਿੰਗ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News