ਵਿਆਹ ਦਾ ਝਾਂਸਾ ਦੇ ਕੇ ਕੀਤਾ ਜਬਰ-ਜ਼ਨਾਹ, ਨੌਜਵਾਨ ਵਿਰੁੱਧ ਮਾਮਲਾ ਦਰਜ
Saturday, Nov 01, 2025 - 12:04 AM (IST)
ਬਹਿਰਾਮਪੁਰ (ਗੋਰਾਇਆ) - ਸਥਾਨਕ ਪੁਲਸ ਵੱਲੋਂ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕਰਨ ਵਾਲੇ ਨੌਜਵਾਨ ਵਿਰੁੱਧ ਮਾਮਲਾ ਦਰਜ ਕਰਨ ਦੀ ਖਬਰ ਸਾਹਮਣੇ ਆਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਡੀ.ਐੱਸ.ਪੀ. ਦੀਨਾਨਗਰ ਰਜਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਪੁਲਸ ਸਟੇਸ਼ਨ ਬਹਿਰਾਮਪੁਰ ਅਧੀਨ ਆਉਂਦੇ ਇੱਕ ਪਿੰਡ ਦੀ ਲੜਕੀ ਵੱਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਜੋਨੀ ਵਾਸੀ ਭਰਾਲ ਨਾਲ ਮੇਰੀ ਮੰਗਣੀ ਹੋਈ ਸੀਤੇ ਜੋਨੀ ਵੱਲੋ ਵਿਆਹ ਦਾ ਝਾਂਸਾ ਦੇ ਕੇ ਮੇਰੇ ਨਾਲ ਮੇਰੀ ਮਰਜੀ ਤੋ ਬਿਨਾਂ ਜਬਰ-ਜ਼ਨਾਹ ਕੀਤਾ ਗਿਆ ਹੈ ਤੇ ਹੁਣ ਵਿਆਹ ਕਰਵਾੳੇਣ ਤੋ ਮੁਕਰ ਗਿਆ ਹੈ।
ਇਸ ਸਿਕਾਇਤ ਉਪਰੰਤ ਪੁਲਸ ਦੀ ਜਾਂਚ ਅਧਿਕਾਰੀ ਅਮਨਦੀਪ ਕੌਰ ਪੂਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕਰਨ ਤੋ ਬਾਅਦ ਮੁਦਈ ਦੇ ਬਿਆਨਾਂ ਦੇ ਅਧਾਰ ’ਤੇ ਜੋਨੀ ਵਾਸੀ ਭਰਾਲ ਵਿਰੁੱਧ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
