ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ-ਜ਼ਨਾਹ
Wednesday, Jan 17, 2018 - 07:19 AM (IST)
ਤਰਨਤਾਰਨ, (ਰਾਜੂ)- ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੀੜਤ ਲੜਕੀ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ ਗੁਰਜੀਤ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਛਾਪਾ ਮੈਨੂੰ 2016 'ਚ ਇਕ ਵਿਆਹ ਸਮਾਗਮ 'ਤੇ ਮਿਲਿਆ, ਜਿਸ ਨਾਲ ਮੇਰੇ ਗੱਲਬਾਤ ਸ਼ੁਰੂ ਹੋ ਗਈ। ਉਹ ਮੈਨੂੰ ਵਿਆਹ ਦਾ ਝਾਂਸਾ ਦੇ ਕੇ ਮੇਰੇ ਨਾਲ ਜਬਰ-ਜ਼ਨਾਹ ਕਰਦਾ ਰਿਹਾ। ਇਸ ਸਬੰਧੀ ਜਾਂਚ ਅਫਸਰ ਐੱਸ. ਆਈ. ਬਲਜੀਤ ਕੌਰ ਨੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
